ਕਿਸ਼ਨਪੁਰਾ ਕਲਾਂ, 11 ਮਈ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ, ਕਿਸ਼ਨਪੁਰਾ ਕਲਾਂ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ਅਤੇ ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਮਹੱਤਵ ਬਾਰੇ ਜਾਣੰੂ ਕਰਵਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਾਸਟਰ ਮਨਦੀਪ ਸਿੰਘ ਕਿਹਾ ਕਿ ਆਧੁਨਿਕ ਯੁੱਗ ਵਿਚ ਤਕਨਾਲੋਜੀ ਦਾ ਮਨੁੱਖੀ ਜੀਵਨ ਵਿਚ ਕਿੰਨਾ ਵੱਡਾ ਯੋਗਦਾਨ ਹੈ ਅਤੇ ਇਸ ਦੇ ਸਹੀ ਉਪਯੋਗ ਨਾਲ ਅਸੀਂ ਆਪਣੀ ਜ਼ਿੰਦਗੀ ਨੂੰ ਹੋਰ ਸੁਗਮ ਬਣਾ ਸਕਦੇ ਹਾਂ | ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਪੋਸਟਰ ਬਣਾਏ ਗਏ | ਅਖੀਰ ਵਿਚ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਨਵੀਂ ਸੋਚ ਅਤੇ ਨਵੀਨਤਾ ਵੱਲ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ ਗਈ | ਇਸ ਮੌਕੇ ਜਗਵਿੰਦਰ ਕੌਰ ਕਲਸੀ, ਚਰਨਜੀਤ ਕੌਰ, ਕਰਮਜੀਤ ਕੌਰ, ਰੈਂਪੀ ਮੈਡਮ, ਜੈਸਮੀਨ ਕੌਰ, ਮਨਪ੍ਰੀਤ ਕੌਰ, ਕਿਰਨ ਮੈਡਮ, ਗੁਰਜੀਤ ਕੌਰ, ਲਵਦੀਪ ਕੌਰ, ਸੁਜਾਤਾ ਮੈਡਮ, ਹਰਪ੍ਰੀਤ ਕੌਰ, ਸੁਖਵਿੰਦਰ ਕੌਰ, ਕਰਮਜੀਤ ਕੌਰ, ਮਨਦੀਪ ਸਿੰਘ ਆਦਿ ਹਾਜ਼ਰ ਸਨ |