05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਡਰੋਲੀ ਭਾਈ ਮੋਗਾ ਵਿਖੇ ਮਾਂ ਦਿਵਸ ਮਨਾਇਆ

ਅਜੀਤ ਡੈਸਕ 12-05-2026
ਮੋਗਾ, 11 ਮਈ (ਸੁਰਿੰਦਰਪਾਲ ਸਿੰਘ)-ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਚ ਮਾਂ ਦਿਵਸ ਬੜੇ ਹੀ ਉਤਸ਼ਾਹ ਅਤੇ ਪਿਆਰ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵਿਦਿਆਰਥਣਾਂ ਨੇ ਆਪਣੀਆਂ ਮਾਵਾਂ ਪ੍ਰਤੀ ਸਤਿਕਾਰ ਅਤੇ ਪਿਆਰ ਪ੍ਰਗਟ ਕੀਤਾ | ਕਾਰਜ-ਕਰਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਹੋਈ | ਵਿਦਿਆਰਥਣਾਂ ਨੇ ਮਾਂ ਦੀ ਮਹਾਨਤਾ ਨੂੰ ਦਰਸਾਉਂਦੀਆਂ ਕਵਿਤਾਵਾਂ, ਗੀਤ ਅਤੇ ਭਾਵਪੂਰਨ ਭਾਸ਼ਣ ਪੇਸ਼ ਕੀਤੇ | ਇਸ ਤੋਂ ਇਲਾਵਾ ਰੰਗਾਰੰਗ ਨਿ੍ਤ ਪ੍ਰਸਤੁਤੀਆਂ ਨੇ ਸਭ ਦਾ ਮਨ ਮੋਹ ਲਿਆ | ਸਕੂਲ ਦੇ ਪਿ੍ੰਸੀਪਲ ਰਮਨਦੀਪ ਕੌਰ ਭੁੱਲਰ ਨੇ ਮਾਂ ਦੇ ਅਹਿਮ ਯੋਗਦਾਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ ਅਤੇ ਉਸ ਦਾ ਸਤਿਕਾਰ ਕਰਨਾ ਹਰ ਇਕ ਦਾ ਫ਼ਰਜ਼ ਹੈ | ਇਸ ਸਮਾਗਮ ਨੇ ਵਿਦਿਆਰਥਣਾਂ ਵਿਚ ਮਾਂ ਪ੍ਰਤੀ ਪਿਆਰ, ਸਤਿਕਾਰ ਅਤੇ ਕਿ੍ਤਜਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ |
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਅਤੇ ਬਾਬੇਕੇ ਆਯੁਰਵੈਦਿਕ ਮੈਡੀਕਲ ਕਾਲਜ ਨੇ ਸਮਝੌਤਾ ਪੱਤਰ 'ਤੇ ਦਸਤਖ਼ਤ ਕੀਤੇ ਅਗਲੀ ਖ਼ਬਰ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ 'ਤੇ ਵਿਸ਼ੇਸ਼ ਸਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।