07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਮੋਗਾ ਦੇ ਪਿੰਡ ਸਮਾਧ ਭਾਈ ਦੀ ਰਮਨਦੀਪ ਕੌਰ ਨੇ ਮੈਰਿਟ ਵਿਚ ਦਰਜ ਕਰਾਇਆ ਆਪਣਾ ਨਾਂਅ

ਅਜੀਤ ਡੈਸਕ 12-05-2026
ਸਮਾਧ ਭਾਈ, 11 ਮਈ (ਜਗਰੂਪ ਸਿੰਘ ਸਰੋਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿੱਚ ਪਿੰਡ ਸਮਾਧ ਭਾਈ ਦੇ ਬਾਬਾ ਭਾਈ ਰੂਪ ਚੰਦ ਮਾਡਲ ਹਾਈ ਸਕੂਲ ਦੀ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਹਰਬੰਸ ਸਿੰਘ ਸਰੋਆ ਨੇ 650 'ਚੋਂ 635 ਅੰਕ ਹਾਸਲ ਕਰਦਿਆਂ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਾਇਆ | ਰਮਨਦੀਪ ਕੌਰ ਨੇ ਪੰਜਾਬ ਵਿਚੋਂ ਦਸਵਾਂ ਸਥਾਨ ਅਤੇ ਮੋਗਾ ਜ਼ਿਲੇ੍ਹ ਵਿਚੋਂ ਦੂਸਰਾ ਸਥਾਨ ਹਾਸਲ ਕਰਕੇ ਆਪਣੇ ਸਕੂਲ, ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇੱਥੇ ਦੱਸਣਯੋਗ ਹੈ ਕਿ ਰਮਨਦੀਪ ਕੌਰ ਦੀ ਵੱਡੀ ਭੈਣ ਰਾਜਦੀਪ ਕੌਰ ਨੇ ਵੀ ਪਿਛਲੇ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਦੇ ਨਤੀਜਿਆਂ ਵਿਚੋਂ ਬਿਹਤਰ ਪ੍ਰਦਰਸ਼ਨ ਕਰਦਿਆਂ ਮੈਰਿਟ 'ਚ ਸਥਾਨ ਹਾਸਲ ਕਰਕੇ ਮਾਣ ਖੱਟਿਆ ਸੀ | ਧੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ 'ਤੇ ਪਿਤਾ ਹਰਬੰਸ ਸਿੰਘ ਤੇ ਮਾਤਾ ਬਲਜੀਤ ਕੌਰ ਨੂੰ ਇਲਾਕੇ ਭਰ ਤੋਂ ਵਧਾਈਆਂ ਮਿਲ ਰਹੀਆਂ ਹਨ |
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਬਣਾਇਆ ਕਾਨੂੰਨ ਸਰਕਾਰ ਦਾ ਆਪਣੇ ਨਿੱਜੀ ਲਾਭ ਲਈ – ਕੇਵਲ ਸਿੰਘ ਸ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਮੰਗਾਂ ਨੂੰ ਲੈ ਕੇ ਮੋਗਾ ਦੀ ਕੋਆਪ੍ਰੇਟਿਵ ਬੈਂਕ ਸਾਹਮਣੇ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।