07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੰਤ ਵਿਸਾਖਾ ਸਿੰਘ ਸਕੂਲ ਵਿਖੇ ਮਾਂ ਦਿਵਸ ਮਨਾਇਆ <br/>

ਅਜੀਤ ਡੈਸਕ 12-05-2026
ਕਿਸ਼ਨਪੁਰਾ ਕਲਾਂ, 11 ਮਈ (ਅਮੋਲਕ ਸਿੰਘ ਕਲਸੀ)-ਸਵ: ਜਥੇਦਾਰ ਠਾਕਰ ਸਿੰਘ ਮਾਨ ਦੁਆਰਾ ਸਥਾਪਿਤ ਅਤੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਿਸ਼ਨਪੁਰਾ ਕਲਾਂ ਵਿਖੇ ਅੰਤਰਰਾਸ਼ਟਰੀ ਮਾਂ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਪਿ੍ੰਸੀਪਲ ਕਮਲਜੀਤ ਕੌਰ ਸੈਣੀ ਦੀ ਅਗਵਾਈ ਹੇਠ ਵਾਈਸ ਪਿ੍ੰਸੀਪਲ ਬਰਜੀਤ ਕੌਰ ਤੇ ਮੈਨੇਜਰ ਜਰਨੈਲ ਸਿੰਘ ਸੈਣੀ ਨੇ ਵਧਾਈ ਦਿੰਦੇ ਹੋਏ ਜੀਵਨ 'ਚ ਮਾਂ ਦੀ ਮਹੱਤਤਾ 'ਤੇ ਵਿਸਥਾਰ ਪੂਰਵਕ ਵਿਚਾਰ ਚਰਚਾ ਕਰਦੇ ਹੋਏ ਕਿਹਾ ਕਿ ਇਸ ਸੰਸਾਰ 'ਚ ਰੱਬ ਤੋਂ ਬਾਅਦ ਮਾਂ ਦਾ ਦਰਜਾ ਹੈ ਅਤੇ ਜਿਹੜੇ ਬੱਚੇ ਆਪਣੇ ਮਾਤਾ ਪਿਤਾ ਦਾ ਸਤਿਕਾਰ ਕਰਦੇ ਹਨ, ਉਹ ਜ਼ਿੰਦਗੀ ਵਿਚ ਕਦੇ ਅਸਫਲ ਨਹੀਂ ਹੁੰਦੇ ਮਾਂ ਹਮੇਸ਼ਾ ਹੀ ਬੱਚੇ ਦਾ ਭਲਾ ਹੀ ਸੋਚਦੀ ਹੈ | ਇਸ ਮੌਕੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਮੇਕਿੰਗ ਮੁਕਾਬਲਿਆਂ ਵਿਚ ਆਪਣੀ ਮਾਂ ਲਈ ਕਾਰਡ ਕਾਰਡ ਬਣਾਏ, ਫੋਟੋ ਫਰੇਮ ਤੇ ਹੋਰ ਗਤੀਵਿਧੀਆਂ ਰਾਹੀਂ ਇਹ ਦਿਨ ਮਾਂ ਨੂੰ ਸਮਰਪਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਕਮਲਜੀਤ ਕੌਰ ਸੈਣੀ ਦੇ ਪਤੀ ਮੈਨੇਜਰ ਜਰਨੈਲ ਸਿੰਘ ਸੈਣੀ, ਵਾਈਸ ਪਿ੍ੰਸੀਪਲ ਬਰਜੀਤ ਕੌਰ,ਗੁਰਬਾਣੀ ਟੀਚਰ ਰਣਜੀਤ ਕੌਰ, ਰਾਜਪ੍ਰੀਤ ਕੌਰ, ਜਤਿੰਦਰ ਕੌਰ, ਗੁਰਪ੍ਰੀਤ ਕੌਰ, ਰਾਜਵੀਰ ਕੌਰ, ਸੀਵਿਤਾ ਸ਼ਰਮਾ, ਰਮਨਦੀਪ ਕੌਰ, ਹਰਮਨਦੀਪ ਕੌਰ, ਸਰਬਜੀਤ ਕੌਰ, ਮਨਿੰਦਰ ਕੌਰ, ਪਵਨਦੀਪ ਕੌਰ, ਗੁਰਸ਼ਰਨ ਕੌਰ, ਸਿਮਰਨਜੀਤ ਕੌਰ, ਗੁਰਵੀਰ ਕੌਰ, ਸਨਦੀਪ ਕੌਰ, ਮਾਸਟਰ ਜਗਦੀਪ ਸਿੰਘ ਆਦਿ ਸਮੂਹ ਸਕੂਲ ਸਟਾਫ਼ ਹਾਜ਼ਰ ਸਨ |

ਪਿਛਲੀ ਖ਼ਬਰ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਸਾਬਕਾ ਸੈਨਿਕ ਸ਼ਹੀਦਾਂ ਨੂੰ ਭੁਲਾਇਆ ਨਹੀਂ ਜਾ ਸਕਦਾ-ਸਾਬਕਾ ਸੈਨਿਕ... ਅਗਲੀ ਖ਼ਬਰ ਲੋਕ ਸਾਹਿਤ ਅਕਾਦਮੀ ਰਜਿ: ਮੋਗਾ ਵਲੋਂ ਲੈਫ. ਕਰਨਲ ਬਾਬੂ ਸਿੰਘ ਦਾ ਕਾਵਿ-ਸੰਗ੍ਰਹਿ 'ਜਲਵੇ ਕਵਿਤਾ ਦੇ' ਕੀਤਾ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।