21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਕਰੀਅਰ ਜੋਨ ਮੋਗਾ ਦੇ ਵਿਦਿਆਰਥੀ ਨੇ ਪੀ.ਟੀ.ਈ. ਵਿਚੋਂ ਹਾਸਲ ਕੀਤੇ ਮਨ ਚਾਹੇ ਸਕੋਰ

ਅਜੀਤ ਡੈਸਕ 14-05-2026
ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ ਵਿਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ | ਸੰਸਥਾ ਦੇ ਆਫ਼ਲਾਈਨ ਪੀ.ਟੀ.ਈ. ਕਲਾਸਾਂ ਦਾ ਵਿਦਿਆਰਥੀ ਸੁਖਮਨਜੀਤ ਸਿੰਘ ਨੇ ਟਰੇਨਰਾਂ ਦੀ ਮਿਹਨਤ ਨਾਲ ਮਨ ਚਾਹੇ ਸਕੋਰ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ | ਵਿਦਿਆਰਥੀ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ (ਸੇਵਾਮੁਕਤ ਕਰਮਚਾਰੀ) ਮੋਗਾ ਦੀ ਮੀਟਿੰਗ ਅਗਲੀ ਖ਼ਬਰ ਪੰਜਾਬ ਵਿਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨਾਲ ਹਾਲਾਤ ਵਿਗੜੇ, ਭਾਜਪਾ ਨੇ ਮਾਨ ਸਰਕਾਰ ਨੂੰ ਘੇਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।