21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਕਾਂਗਰਸ ਪਾਰਟੀ ਹਲਕਾ ਮੋਗਾ ਦੀ ਇੰਚਾਰਜ ਮਾਲਵਿਕਾ ਸੂਦ ਨੇ ਹੁਕਮਰਾਨ ਧਿਰ ਨੂੰ ਲਗਾਈ ਵੱਡੀ ਸੰਨ੍ਹ ਆਪ ਦੇ ਸਾਬਕਾ ਮੇਅਰ ਬਲਜੀਤ ਸਿੰਘ ਚਾਨੀ ਦੀ ਕਰਵਾਈ ਕਾਂਗਰਸ 'ਚ ਸ਼ਮੂਲੀਅਤ

ਅਜੀਤ ਡੈਸਕ 14-05-2026
ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਵਿਚ ਇੰਡੀਅਨ ਨੈਸ਼ਨਲ ਕਾਂਗਰਸ ਦਾ ਕਾਫ਼ਲਾ ਦਿਨੋਂ-ਦਿਨ ਵੱਡਾ ਹੁੰਦਾ ਜਾ ਰਿਹਾ ਹੈ | ਹਲਕਾ ਇੰਚਾਰਜ ਮਾਲਵਿਕਾ ਸੂਦ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਸਰਗਰਮੀਆਂ ਅਤੇ ਲੋਕਾਂ ਨਾਲ ਨਿਭਾਈ ਜਾ ਰਹੀ ਨਜ਼ਦੀਕੀ ਕਾਰਨ ਵਿਰੋਧੀ ਪਾਰਟੀਆਂ ਦੇ ਆਗੂ ਅਤੇ ਵਰਕਰ ਕਾਂਗਰਸ ਵਿਚ ਸ਼ਾਮਿਲ ਹੋ ਰਹੇ ਹਨ | ਮਾਲਵਿਕਾ ਸੂਦ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤੀ ਮਿਲ ਰਹੀ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਤਹਿਤ ਕਾਂਗਰਸ ਪਾਰਟੀ ਨੂੰ ਵੱਡੀ ਸਫਲਤਾ ਉਸ ਵੇਲੇ ਮਿਲੀ ਜਦੋਂ ਨਗਰ ਨਿਗਮ ਮੋਗਾ ਦੇ ਸਾਬਕਾ ਮੇਅਰ ਬਲਜੀਤ ਸਿੰਘ ਚਾਨੀ ਨੇ ਆਪ ਨੂੰ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ | ਬਲਜੀਤ ਸਿੰਘ ਚਾਨੀ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਨਗਰ ਨਿਗਮ ਮੋਗਾ ਦੇ ਮੇਅਰ ਰਹਿ ਚੁੱਕੇ ਹਨ ਅਤੇ ਇਲਾਕੇ ਵਿਚ ਆਪਣੀ ਵੱਖਰੀ ਪਛਾਣ ਰੱਖਦੇ ਹਨ | ਇਸ ਮੌਕੇ ਮਾਲਵਿਕਾ ਸੂਦ ਨੇ ਬਲਜੀਤ ਸਿੰਘ ਚਾਨੀ ਦਾ ਗਰਮਜੋਸ਼ੀ ਨਾਲ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਸਿਰੋਪਾਉ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ਨੂੰ ਨਗਰ ਨਿਗਮ ਮੋਗਾ ਦੇ ਵਾਰਡ ਨੰਬਰ 8 ਦਾ ਇੰਚਾਰਜ ਵੀ ਨਿਯੁਕਤ ਕੀਤਾ ਗਿਆ | ਮਾਲਵਿਕਾ ਸੂਦ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਆਗੂਆਂ ਅਤੇ ਵਰਕਰਾਂ ਨੂੰ ਪੂਰਾ ਮਾਣ ਸਨਮਾਨ ਦਿੰਦੀ ਹੈ | ਇਸ ਮੌਕੇ ਹੋਰ ਵੀ ਕਈ ਪ੍ਰਮੁੱਖ ਆਗੂ ਜਿਨ੍ਹਾਂ ਵਿਚ ਬਹਾਦਰ ਸਿੰਘ ਗਿੱਲ, ਜਰਨੈਲ ਸਿੰਘ, ਗੋਗੀ ਦੌਧਰੀਆ, ਬਲਜਿੰਦਰ ਸਿੰਘ ਫਿੰਡੀ, ਮੇਹਰ ਸਿੰਘ ਰਾਮਾ, ਚਰਨਜੀਤ ਸਿੰਘ, ਸੁਰਿੰਦਰ ਬਾਵਾ ਅਤੇ ਨੂਰ ਧਾਲੀਵਾਲ ਸ਼ਾਮਿਲ ਸਨ | ਦੂਜੇ ਪਾਸੇ ਗੱਲਬਾਤ ਕਰਦਿਆਂ ਸਾਬਕਾ ਮੇਅਰ ਬਲਜੀਤ ਸਿੰਘ ਚਾਨੀ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਸ ਵਿਚ ਸ਼ਾਮਿਲ ਹੋਏ ਹਨ |
-ਦਿਨੋਂ ਦਿਨ ਕਾਂਗਰਸ ਦੇ ਪਰਿਵਾਰ 'ਚ ਹੋ ਰਿਹਾ ਵਾਧਾ ਨਗਰ ਨਿਗਮ ਚੋਣਾਂ ਲਈ ਸ਼ੁੱਭ ਸੰਕੇਤ-ਮਾਲਵਿਕਾ ਸੂਦ
ਮਾਲਵਿਕਾ ਸੂਦ ਨੇ ਕਿਹਾ ਕਿ ਦਿਨੋ-ਦਿਨ ਕਾਂਗਰਸ ਦੇ ਪਰਿਵਾਰ ਵਿਚ ਹੋ ਰਿਹਾ ਵਾਧਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਮੋਗਾ ਨਗਰ ਨਿਗਮ ਚੋਣਾਂ ਲਈ ਬਹੁਤ ਹੀ ਸ਼ੁੱਭ ਸੰਕੇਤ ਹਨ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਕਾਂਗਰਸ ਪਾਰਟੀ ਇਕ ਵਾਰ ਫਿਰ ਮਜ਼ਬੂਤ ਸਥਿਤੀ ਵਿਚ ਆਵੇਗੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰੇਗੀ | ਇਸ ਤਰ੍ਹਾਂ ਮੋਗਾ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਵੱਧ ਰਹੀ ਹੈ ਅਤੇ ਆਉਣ ਵਾਲੇ ਚੋਣੀ ਸਮੇਂ ਲਈ ਇਹ ਇਕ ਮਹੱਤਵਪੂਰਨ ਰਾਜਨੀਤਕ ਵਿਕਾਸ ਮੰਨਿਆ ਜਾ ਰਿਹਾ ਹੈ | ਮਾਲਵਿਕਾ ਸੂਦ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਹਲਕੇ ਵਿਚ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਹੀ ਨਤੀਜਾ ਹੈ ਕਿ ਲੋਕ ਕਾਂਗਰਸ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕ ਭਲਾਈ ਦੀ ਸੋਚ ਨਾਲ ਕੰਮ ਕਰਦੀ ਹੈ ਅਤੇ ਇਹੀ ਕਾਰਨ ਹੈ ਕਿ ਵਿਰੋਧੀ ਪਾਰਟੀਆਂ ਦੇ ਆਗੂ ਵੀ ਕਾਂਗਰਸ ਵਿਚ ਵਿਸ਼ਵਾਸ ਜਤਾ ਰਹੇ ਹਨ |
ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਦੇ ਨਤੀਜਿਆਂ 'ਚੋਂ ਲੜਕੀਆਂ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਮਨਾਇਆ 'ਰਾਸ਼ਟਰੀ ਤਕਨਾਲੋਜੀ ਦਿਵਸ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।