21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਹਲਕਾ ਨਿਹਾਲ ਸਿੰਘ ਵਾਲਾ ਦੇ ਨਵ ਨਿਯੁਕਤ ਬਾਬਰੀਆ ਸਮਾਜ ਦੇ ਪ੍ਰਧਾਨ ਡਾ. ਅਮਰਜੀਤ ਸਿੰਘ ਸੈਦੋਕੇ ਦਾ ਕੀਤਾ ਸਨਮਾਨ

ਅਜੀਤ ਡੈਸਕ 14-05-2026
ਨਿਹਾਲ ਸਿੰਘ ਵਾਲਾ, 13 ਮਈ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਸੂਬੇ ਅੰਦਰ ਹਰ ਵਰਗ ਨੂੰ ਜਿੱਥੇ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮੁਹੱਈਆ ਕਰਵਾਏ ਅਤੇ ਪਾਰਟੀ ਅੰਦਰ ਬਣਦਾ ਪੂਰਾ ਮਾਣ ਸਤਿਕਾਰ ਦਿੰਦਿਆਂ ਸਰਕਾਰ 'ਚ ਮੰਤਰੀ ਪਦ ਦੇ ਕੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਗਿਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਬਾਵਰੀਆਂ ਸਮਾਜ ਦੇ ਨਵ ਨਿਯੁਕਤ ਪ੍ਰਧਾਨ ਡਾ. ਅਮਰਜੀਤ ਸਿੰਘ ਸੈਦੋਕੇ ਦਾ ਵਿਸ਼ੇਸ਼ ਸਨਮਾਨ ਕਰਨ ਮੌਕੇ ਕੀਤਾ | ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਦਾ ਮਜ਼ਬੂਤੀ ਲਈ ਲਾਮਬੰਦ ਕਰਦਿਆਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਪੂਰੀ ਤਨਦੇਹੀ ਨਾਲ ਦਿਨ ਰਾਤ ਮਿਹਨਤ ਕਰਨ ਦੀ ਲੋੜ ਹੈ ਤਾਂ ਕਿ ਭਵਿੱਖ 'ਚ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾ ਸਕੇ | ਇਸ ਮੌਕੇ ਬਲਵੀਰ ਸਿੰਘ, ਜਥੇਦਾਰ ਸੁਖਦੇਵ ਸਿੰਘ ਦਰਾਕਾ, ਬਸੰਤ ਸਿੰਘ ਦਰਾਕਾ, ਮਲਕੀਤ ਸਿੰਘ, ਮਨਿੰਦਰ ਸਿੰਘ ਰਾਜੂ, ਰਿਟਾ. ਐਸ.ਡੀ.ਓ. ਨਿਰਮਲ ਸਿੰਘ, ਨਛੱਤਰ ਸਿੰਘ ਬਾਦਲ, ਦਲਜੀਤ ਸਿੰਘ ਜੀਤਾ, ਪ੍ਰਗਟ ਸਿੰਘ, ਨਿਰਭੈ ਸਿੰਘ, ਮੈਂਬਰ ਚਮਕੌਰ ਸਿੰਘ, ਸ਼ਿੰਦਰ ਸਿੰਘ, ਮਨਜੀਤ ਸਿੰਘ ਕਾਕਾ, ਮੈਂਬਰ ਕ੍ਰਿਸ਼ਨ ਸਿੰਘ, ਬਿੰਦਰ ਸਿੰਘ, ਸੈਕਟਰੀ ਸੁਖਪਾਲ ਸਿੰਘ, ਇੰਦਰਜੀਤ ਸਿੰਘ ਭਾਗੀਕੇ, ਜਿੰਦਰ ਸਿੰਘ, ਭਿੰਦਾ ਟੈਂਟ ਵਾਲਾ, ਅਤਿੰਦਰਪਾਲ ਸਿੰਘ ਦੀਨਾਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਕਰਨਜੀਤ ਸਿੰਘ ਗਿੱਲ ਸੰਯੁਕਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਖਾਣ ਵਾਲੇ ਪਦਾਰਥਾਂ 'ਚ ਮਿਲਾਵਟ ਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਜ਼ਿਲ੍ਹਾ ਸਿਹਤ ਅਫ਼ਸਰ •ਵੱਖ-ਵੱਖ ਪਿੰਡਾਂ 'ਚੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।