21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਵਧਦੀ ਗਰਮੀ 'ਚ ਪੰਛੀਆਂ ਤੇ ਜਾਨਵਰਾਂ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ-ਡਾ. ਢਿੱਲੋਂ

ਅਜੀਤ ਡੈਸਕ 14-05-2026
ਕਿਸ਼ਨਪੁਰਾ ਕਲਾਂ, 13 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਵਧ ਰਹੇ ਤਾਪਮਾਨ ਅਤੇ ਲਗਾਤਾਰ ਤਿੱਖੀ ਪੈ ਰਹੀ ਗਰਮੀ ਨੂੰ ਦੇਖਦਿਆਂ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਕਿਸ਼ਨਪੁਰਾ ਕਲਾਂ ਦੇ ਮੁੱਖ ਸੰਚਾਲਕ ਅਤੇ ਪ੍ਰਸਿੱਧ ਸਮਾਜ ਸੇਵੀ ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਲੋਕਾਂ ਨੂੰ ਮਹੱਤਵਪੂਰਨ ਅਪੀਲ ਕੀਤੀ ਹੈ ਕਿ ਉਹ ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ | ਉਨ੍ਹਾਂ ਕਿਹਾ ਕਿ ਦਰਖ਼ਤ ਸਿਰਫ਼ ਮਨੁੱਖਾਂ ਲਈ ਹੀ ਨਹੀਂ, ਸਗੋਂ ਪੰਛੀਆਂ ਅਤੇ ਬੇਜ਼ਬਾਨ ਜਾਨਵਰਾਂ ਲਈ ਵੀ ਜੀਵਨ ਦਾ ਆਧਾਰ ਹਨ | ਡਾ. ਢਿੱਲੋਂ ਨੇ ਜ਼ੋਰ ਦੇ ਕੇ ਕਿਹਾ ਕਿ ਪਾਣੀ ਦੀ ਸੰਭਾਲ ਅਤੇ ਸੰਜਮ ਨਾਲ ਵਰਤੋਂ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਡਾ. ਢਿੱਲੋਂ ਨੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਲੋਕ ਮਿੱਟੀ ਦੇ ਭਾਂਡਿਆਂ ਜਾਂ ਛੋਟੇ ਤਸਲੇ ਰੱਖ ਕੇ ਪੰਛੀਆਂ ਲਈ ਪਾਣੀ ਦਾ ਪ੍ਰਬੰਧ ਕਰ ਸਕਦੇ ਹਨ |
ਪਿਛਲੀ ਖ਼ਬਰ ਮੱਖਣ ਬਰਾੜ ਦੀ ਅਕਾਲੀ ਦਲ ਵਿਚ ਵਾਪਸੀ ਪਾਰਟੀ ਲਈ ਸ਼ੁੱਭ ਸ਼ਗਨ-ਨਸੀਬ ਸਿੰਘ ਸੰਧੂਆਂ ਵਾਲਾ ਅਗਲੀ ਖ਼ਬਰ ਸਰਕਾਰੀ ਸਕੂਲ ਗੁਰੂ ਤੇਗ ਬਹਾਦਰਗੜ੍ਹ ਦਾ ਸਾਇੰਸ ਅਤੇ ਕਮਰਸ ਗਰੁੱਪ 'ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।