21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਮੱਖਣ ਬਰਾੜ ਦੀ ਅਕਾਲੀ ਦਲ ਵਿਚ ਵਾਪਸੀ ਪਾਰਟੀ ਲਈ ਸ਼ੁੱਭ ਸ਼ਗਨ-ਨਸੀਬ ਸਿੰਘ ਸੰਧੂਆਂ ਵਾਲਾ

ਅਜੀਤ ਡੈਸਕ 14-05-2026
ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਵਰਗੀ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਫ਼ਰਜ਼ੰਦ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਪਾਰਟੀ ਲਈ ਇਕ ਸ਼ੁੱਭ ਸਗਨ ਹੈ ਅਤੇ ਉਨ੍ਹਾਂ ਦੀ ਘਰ ਵਾਪਸੀ ਨਾਲ ਮੋਗਾ ਜ਼ਿਲ੍ਹੇ ਦੇ ਚਾਰੇ ਹਲਕਿਆਂ ਵਿਚ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਮਿਲੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਕੈਨੇਡਾ ਦੇ ਸੀਨੀਅਰ ਆਗੂ ਨਸੀਬ ਸਿੰਘ ਸੰਧੂਆਂ ਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਸਿਆਸੀ ਗੁੜ੍ਹਤੀ ਪਰਿਵਾਰ ਵਿਚੋਂ ਹੀ ਮਿਲੀ ਹੈ ਤੇ ਉਨ੍ਹਾਂ ਦੇ ਪਿਤਾ ਜਥੇਦਾਰ ਤੋਤਾ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਕੌਮੀ ਆਗੂਆਂ ਵਿਚੋਂ ਇਕ ਸਨ ਤੇ ਪਾਰਟੀ ਅੰਦਰ ਉਨ੍ਹਾਂ ਦਾ ਵਿਸ਼ੇਸ਼ ਸਤਿਕਾਰ ਸੀ ਤੇ ਉਨ੍ਹਾਂ ਨੇ ਪਾਰਟੀ ਦੀ ਪ੍ਰਤੀਨਿਧਤਾ ਕਰਦਿਆਂ ਹਮੇਸ਼ਾ ਹੀ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਉਨ੍ਹਾਂ ਤੋਂ ਬਾਅਦ ਪਾਰਟੀ ਨੂੰ ਬਰਜਿੰਦਰ ਸਿੰਘ ਮੱਖਣ ਬਰਾੜ ਤੋਂ ਵੀ ਵੱਡੀਆਂ ਆਸਾਂ ਹਨ | ਹੁਣ ਲੋਕ ਆਪ ਸਰਕਾਰ ਤੋਂ ਪਛਤਾ ਰਹੇ ਹਨ ਅਤੇ ਸਾਲ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ |
ਪਿਛਲੀ ਖ਼ਬਰ ਸਰਕਾਰੀ ਸਕੂਲ ਗੋਧੇਵਾਲਾ ਦੀ ਬਿਲਡਿੰਗ ਵਿਚ ਐਨ.ਜੀ.ਓ. ਦੁਆਰਾ ਸਕੂਲ ਵਿਚ ਚਲਾਏ ਜਾ ਰਹੇ ਕਾਰਜ ਸ਼ਲਾਘਾਯੋਗ-ਡਾ. ਰਾਕੇਸ਼... ਅਗਲੀ ਖ਼ਬਰ ਵਧਦੀ ਗਰਮੀ 'ਚ ਪੰਛੀਆਂ ਤੇ ਜਾਨਵਰਾਂ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ-ਡਾ. ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।