21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੰਜਾਬ ਕੋ-ਐਜੂਕੇਸ਼ਨ ਸਕੂਲ ਦੀ ਵਿਦਿਆਰਥਣ ਸ਼ਨਾਇਆ ਮਹਿਤਾ ਦਾ ਬਾਰ੍ਹਵੀਂ ਸ਼੍ਰੇਣੀ 'ਚੋਂ ਜ਼ਿਲੇ੍ਹ 'ਚੋਂ ਪਹਿਲਾ ਅਤੇ ਪੰਜਾਬ 'ਚੋਂ ਬਾਰ੍ਹਵਾਂ ਸਥਾਨ

ਅਜੀਤ ਡੈਸਕ 14-05-2026
ਬਾਘਾ ਪੁਰਾਣਾ, 13 ਮਈ (ਟਿੰਕੂ ਕਾਠਪਾਲ)-ਜ਼ਿਲੇ੍ਹ ਭਰ ਵਿਚੋਂ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਵਾਲੀ ਵਿਦਿਆ ਦੇ ਖੇਤਰ ਵਿਚ ਸਿਰ ਕੱਢ ਸੰਸਥਾ ਪੰਜਾਬ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਜੋ ਸਵਰਗਵਾਸੀ ਪਿ੍ੰਸੀਪਲ ਗੁਰਦੇਵ ਸਿੰਘ ਦੇ ਆਸ਼ੀਰਵਾਦ ਅਤੇ ਮੌਜੂਦਾ ਪਿ੍ੰਸੀਪਲ ਸੰਦੀਪ ਮਹਿਤਾ ਦੀ ਅਣਥੱਕ ਮਿਹਨਤ ਅਤੇ ਯੋਗ ਅਗਵਾਈ ਵਿਚ ਨਿਤ ਨਵੀਆਂ ਮੰਜ਼ਿਲਾਂ ਸਰ ਕਰਦੀ ਹੈ ਵਿਖੇ ਅੱਜ ਇਕ ਹੋਰ ਮਾਣਮੱਤੀ ਪ੍ਰਾਪਤੀ ਦਾ ਆਗਾਜ਼ ਹੋਇਆ ਜਦੋਂ ਇਸ ਸੰਸਥਾ ਦੀ ਬਾਰ੍ਹਵੀਂ ਸ਼੍ਰੇਣੀ ਦੀ ਵਿਦਿਆਰਥਣ ਸਨਾਇਆ ਮਹਿਤਾ ਨੇ 97.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੋਗਾ ਜ਼ਿਲੇ੍ਹ ਵਿਚੋਂ ਪਹਿਲਾ ਅਤੇ ਪੰਜਾਬ ਵਿਚੋਂ ਬਾਰ੍ਹਵਾਂ ਸਥਾਨ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਇਸ ਤੋਂ ਇਲਾਵਾ ਮੋਨਿਕਾ ਪੁੱਤਰੀ ਅੰਗਰੇਜ਼ ਸਿੰਘ ਨੇ 94 ਫ਼ੀਸਦੀ, ਮਨਮੀਤ ਕੌਰ ਪੁੱਤਰੀ ਬਲਜੀਤ ਸਿੰਘ ਨੇ ਵੀ 94, ਫ਼ੀਸਦੀ ਗੁਰਵੀਰ ਕੌਰ ਪੁੱਤਰੀ ਸੁਖਜੀਤ ਸਿੰਘ ਨੇ 93.4 ਫ਼ੀਸਦੀ ਮਾਹੀ ਮਨ ਚੰਦਾ ਨੇ 93 ਫ਼ੀਸਦੀ, ਮੁਸਕਾਨਪ੍ਰੀਤ (ਕਮਰਸ) ਨੇ 93 ਫ਼ੀਸਦੀ, ਮਨਵੀਰ ਕੌਰ ਨੇ 92.6 ਫ਼ੀਸਦੀ, ਮਹਿਕਵੀਰ ਕੌਰ ਨੇ ਅਤੇ ਜਸਪ੍ਰੀਤ ਕੌਰ ਨੇ 92.6 ਫ਼ੀਸਦੀ, ਕਰਮਵੀਰ ਕੌਰ ਨੇ 91.2 ਫ਼ੀਸਦੀ, ਅਤੇ ਰਣਦੀਪ ਕੌਰ ਨੇ 91 ਫ਼ੀਸਦੀ ਅੰਕ ਪ੍ਰਾਪਤ ਕੀਤੇ | ਇਸ ਖ਼ਬਰ ਨੂੰ ਸੁਣਦਿਆਂ ਹੀ ਪੂਰੇ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ਮੌਕੇ ਸੰਸਥਾ ਦੇ ਪਿ੍ੰਸੀਪਲ ਸੰਦੀਪ ਮਹਿਤਾ ਨੇ ਆਪਣੇ ਖ਼ੁਸ਼ੀ ਸਾਂਝੀ ਕਰਦਿਆਂ ਸਨਾਇਆ ਮਹਿਤਾ ਅਤੇ ਬਾਕੀ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਸੰਸਥਾ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਮੌਕੇ ਪਿ੍ੰਸੀਪਲ ਮੈਡਮ ਪਰਮਿੰਦਰ ਕੌਰ, ਡਾਇਰੈਕਟਰ ਕਿਡਜ਼ੀ ਮੈਡਮ ਸੁਧਾ ਮਹਿਤਾ ਐਡਵੋਕੇਟ ਰਾਜਾ ਸਿੰਘ, ਕੋਆਰਡੀਨੇਟਰ ਮੁਕੇਸ਼ ਅਰੋੜਾ ਅਤੇ ਖੁਸ਼ਪ੍ਰੀਤ ਕੌਰ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਲਹਿਰਾਏ ਸਫਲਤਾ ਦੇ ਝੰਡੇ ਅਗਲੀ ਖ਼ਬਰ ਸਰਕਾਰੀ ਸਕੂਲ ਗੋਧੇਵਾਲਾ ਦੀ ਬਿਲਡਿੰਗ ਵਿਚ ਐਨ.ਜੀ.ਓ. ਦੁਆਰਾ ਸਕੂਲ ਵਿਚ ਚਲਾਏ ਜਾ ਰਹੇ ਕਾਰਜ ਸ਼ਲਾਘਾਯੋਗ-ਡਾ. ਰਾਕੇਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।