13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ ਅੱਜ

ਅਜੀਤ ਡੈਸਕ 15-05-2026
ਮੋਗਾ, 14 ਮਈ (ਸੁਰਿੰਦਰਪਾਲ ਸਿੰਘ)-ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਰਜਿ: ਮੋਗਾ ਵਲੋਂ ਕੌਮੀ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ ਅੱਜ ਮਿਤੀ 15 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੋਂ 10 ਵਜੇ ਤੱਕ ਸਥਾਨਕ ਸ਼ਹਿਰ ਦੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਨੇੜੇ ਆਈ.ਟੀ.ਆਈ. ਜੀ.ਟੀ. ਰੋਡ ਮੋਗਾ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਰਾਜਾ ਸਿੰਘ ਭਾਰਤ ਵਾਲੇ, ਚਰਨਜੀਤ ਸਿੰਘ ਝੰਡੇਆਣਾ, ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ. ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਸਵੇਰੇ 7:30 ਵਜੇ ਪੈਣਗੇ | ਉਪਰੰਤ ਭਾਈ ਪਰਮਜੀਤ ਸਿੰਘ ਦਾ ਕੀਰਤਨੀ ਜਥਾ 8 ਵਜੇ ਤੋਂ 9 ਵਜੇ ਤੱਕ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰੇਗਾ | 9 ਵਜੇ ਤੋਂ 10 ਵਜੇ ਤੱਕ ਭਾਈ ਭੁਪਿੰਦਰ ਸਿੰਘ ਅੰਤਰ-ਰਾਸ਼ਟਰੀ ਢਾਡੀ ਜਥਾ ਵਾਰਾਂ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਣਗੇ | ਉਨ੍ਹਾਂ ਸਮੂਹ ਸੰਗਤ ਨੂੰ ਇਸ ਕਰਵਾਏ ਜਾ ਰਹੇ ਸਮਾਗਮ ਵਿਚ ਪੁੱਜਣ ਲਈ ਬੇਨਤੀ ਕੀਤੀ |
ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਗੁਰੂ ਨਾਨਕ ਸਕੂਲ, ਬਿਲਾਸਪੁਰ ਦੇ ਵਿਦਿਆਰਥੀਆਂ ਨੇ ਲਹਿਰਾਏ ਸਫਲਤਾ ਦੇ ਝੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।