12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਗਰੀਨ ਵੈਲੀ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 15-05-2026
ਨਿਹਾਲ ਸਿੰਘ ਵਾਲਾ, 14 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸੀ.ਬੀ.ਐਸ.ਈ. ਬੋਰਡ ਦੁਆਰਾ ਸੈਸ਼ਨ 2025-26 ਦੇ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜੇ 'ਚ ਗਰੀਨ ਵੈਲੀ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਚੇਅਰਮੈਨ ਡਾ. ਜਤਿੰਦਰ ਗਰਗ ਨੇ ਇਸ ਸ਼ਾਨਦਾਰ ਨਤੀਜੇ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਕੁੱਲ 78 ਵਿਦਿਆਰਥੀਆਂ 'ਚੋਂ 10 ਵਿਦਿਆਰਥੀਆਂ ਨੇ 90 ਫ਼ੀਸਦੀ ਅੰਕ ਅਤੇ ਬਾਕੀ ਨੇ 80 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕਾਮਰਸ ਗਰੁੱਪ 'ਚ ਖੁਸ਼ਪ੍ਰੀਤ ਕੌਰ ਨੇ 94.2 ਫ਼ੀਸਦੀ ਅੰਕ, ਨਾਜ਼ਦੀਪ ਕੌਰ ਨੇ 93.4 ਫ਼ੀਸਦੀ ਅੰਕ, ਖੁਸ਼ਪ੍ਰੀਤ ਕੌਰ ਧਾਲੀਵਾਲ ਨੇ 93.2 ਫ਼ੀਸਦੀ ਅੰਕ, ਵਿਕਰਮ ਸਿੰਘ ਨੇ 93 ਫ਼ੀਸਦੀ ਅੰਕ, ਮੈਡੀਕਲ 'ਚ ਨਵਰੀਤ ਕੌਰ ਨੇ 93 ਫ਼ੀਸਦੀ ਅੰਕ, ਪ੍ਰਭਜੋਤ ਕੌਰ ਨੇ 92.4 ਫ਼ੀਸਦੀ ਅੰਕ, ਜੈਸਮੀਨ ਸੰਧੂ ਨੇ 90.4 ਫ਼ੀਸਦੀ ਅੰਕ, ਨਾਨ ਮੈਡੀਕਲ 'ਚ ਜਸਲੀਨ ਕੌਰ ਨੇ 93.4 ਫ਼ੀਸਦੀ ਅੰਕ , ਕਿ੍ਸ਼ਮਾ ਬਾਂਸਲ ਨੇ 90.4 ਫ਼ੀਸਦੀ ਅੰਕ , ਰਾਜਮੀਤ ਕੌਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ, ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਨਤੀਜੇ 'ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਸਕੂਲ ਦੇ ਚੇਅਰਮੈਨ ਜਤਿੰਦਰ ਗਰਗ, ਮੈਨੇਜਰ ਸ਼੍ਰੀਮਤੀ ਅਨੀਤਾ ਗਰਗ, ਪ੍ਰਬੰਧਕ ਕਿ੍ਸ਼ਨ ਗਰਗ, ਪਿ੍ੰਸੀਪਲ ਨੀਤੂ ਕਪੂਰ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਨਤੀਜੇ ਦੀ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ 'ਤੇ ਸਿਰ ਜਾਂਦਾ ਹੈ |
ਪਿਛਲੀ ਖ਼ਬਰ ਪਿੰਡ ਕੋਕਰੀ ਬੁੱਟਰਾਂ ਵਿਖੇ 'ਮਾਵਾਂ-ਧੀਆਂ ਸਨਮਾਨ ਯੋਜਨਾ' ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।