12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪਰਸ ਚੋਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਸਬੂਤਾਂ ਦੀ ਘਾਟ ਕਾਰਨ ਬਰੀ

ਅਜੀਤ ਡੈਸਕ 15-05-2026
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ)-ਅੱਜ ਮਾਣਯੋਗ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੋਗਾ ਦੀ ਅਦਾਲਤ ਨੇ ਪਰਸ ਚੋਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਨੂੰ ਪੁਲਿਸ ਵਲੋਂ ਜੁਟਾਏ ਸਬੂਤਾਂ ਦੀ ਘਾਟ ਅਤੇ ਬਚਾਅ ਪੱਖ ਦੇ ਵਕੀਲ ਡੇਵਿਡ ਅਗਰਵਾਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਰੀ ਕਰ ਦਿੱਤਾ | ਜਾਣਕਾਰੀ ਮੁਤਾਬਿਕ ਫ਼ਰੀਦਕੋਟ ਵਾਸੀ ਬੀਰਦਵਿੰਦਰ ਕੌਰ ਪਤਨੀ ਸ਼ਮਸ਼ੇਰ ਸਿੰਘ ਨੇ ਥਾਣਾ ਬਾਘਾ ਪੁਰਾਣਾ ਵਿਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਬਾਘਾ ਪੁਰਾਣਾ ਆਈ ਸੀ ਤੇ ਦੋ ਅਣਪਛਾਤੇ ਵਿਅਕਤੀ ਉਸ ਦਾ ਪਰਸ ਖੋਹ ਕੇ ਭੱਜ ਗਏ ਜਿਸ ਵਿਚ ਤਿੰਨ ਹਜ਼ਾਰ ਰੁਪਏ, 215 ਕੈਨੇਡੀਅਨ ਡਾਲਰ, ਅਧਾਰ ਕਾਰਡ, ਦੋ ਮੋਬਾਈਲ ਤੇ ਏ.ਟੀ.ਐਮ. ਸੀ | ਪੁਲਿਸ ਨੇ ਇਸ ਮਾਮਲੇ ਵਿਚ ਜਰਨੈਲ ਸਿੰਘ ਉਰਫ਼ ਬਿੱਟੂ, ਸੁਖਜਿੰਦਰ ਸਿੰਘ ਉਰਫ਼ ਨੰਨੂ ਵਾਸੀ ਮਾੜੀ ਮੁਸਤਫ਼ਾ ਨੂੰ ਨਾਮਜ਼ਦ ਕੀਤਾ ਸੀ ਅਤੇ ਅੱਜ ਮਾਣਯੋਗ ਅਦਾਲਤ ਨੇ ਜਰਨੈਲ ਸਿੰਘ ਉਰਫ਼ ਬਿੱਟੂ ਨੂੰ ਬਰੀ ਕਰ ਦਿੱਤਾ ਜਦ ਕਿ ਸੁਖਜਿੰਦਰ ਸਿੰਘ ਉਰਫ਼ ਨੰਨੂ ਇਸ ਮਾਮਲੇ ਵਿਚ ਭਗੌੜਾ ਕਰਾਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਵਾਲਮੀਕਿ/ਮਜ਼੍ਹਬੀ ਸਿੱਖ ਮਹਾਂਸਭਾ ਗ਼ੈਰ ਸੰਵਿਧਾਨਿਕ ਸ਼ਬਦਾਂ ਨੂੰ ਹਟਾਉਣ ਵਾਸਤੇ ਐਸ.ਸੀ. ਕਮਿਸ਼ਨ ਸਾਹਮਣੇ ਪੇਸ਼ ਅਗਲੀ ਖ਼ਬਰ ਡਾ. ਮੰਜੂ ਨਾਹਰ ਨੇ ਐਸ.ਐਮ.ਓ. ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।