11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੀ.ਬੀ.ਐਸ.ਈ. ਦਸਵੀਂ ਜਮਾਤ ਦੀਆਂ ਦੂਸਰੀ ਬੋਰਡ ਦੀਆਂ ਪ੍ਰੀਖਿਆਵਾਂ ਅੱਜ ਤੋਂ 1 ਜੂਨ ਤੱਕ ਜ਼ਿਲ੍ਹਾ ਮੋਗਾ ਵਿਖੇ ਬੋਰਡ ਵਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਦੁਆਲੇ ਧਾਰਾ 163 ਲਾਗੂ

ਅਜੀਤ ਡੈਸਕ 15-05-2026
ਮੋਗਾ, 14 ਮਈ (ਸੁਰਿੰਦਰਪਾਲ ਸਿੰਘ)-ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਵਲੋਂ ਦਸਵੀਂ ਜਮਾਤ ਦੀਆਂ ਦੂਸਰੀ ਬੋਰਡ ਦੀਆਂ ਪ੍ਰੀਖਿਆਵਾਂ ਮਿਤੀ 15 ਮਈ ਤੋਂ 1 ਜੂਨ ਨੂੰ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1:30 ਵਜੇ ਤੱਕ ਜ਼ਿਲ੍ਹਾ ਮੋਗਾ ਵਿਖੇ ਬੋਰਡ ਵਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿਚ ਕਰਵਾਈਆਂ ਜਾ ਰਹੀਆਂ ਹਨ | ਉਕਤ ਦੇ ਮੱਦੇਨਜ਼ਰ ਸਾਗਰ ਸੇਤੀਆ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ਼ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਇਹ ਹੁਕਮ ਮਿਤੀ 15 ਮਈ ਤੋਂ 1 ਜੂਨ 2026 ਤੱਕ ਲਾਗੂ ਰਹੇਗਾ | ਜ਼ਿਕਰਯੋਗ ਹੈ ਕਿ ਡੀ.ਐਨ. ਮਾਡਲ ਸੀਨੀਅਰ ਸੈਕੰਡਰੀ ਸਕੂਲ ਨਿਊ ਟਾਊਨ ਮੋਗਾ, ਬਲੂਮਿੰਗ ਬਡਜ਼ ਸਕੂਲ ਤਲਵੰਡੀ ਭੰਗੇਰੀਆ, ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ, ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਇਨ੍ਹਾਂ ਪ੍ਰੀਖਿਆਵਾਂ ਲਈ ਕੇਂਦਰ ਸਥਾਪਿਤ ਕੀਤੇ ਗਏ ਹਨ |
ਪਿਛਲੀ ਖ਼ਬਰ ਸਫਾਈ ਸੇਵਕ ਯੂਨੀਅਨ ਫਤਿਹਗੜ੍ਹ ਪੰਜਤੂਰ ਦੇ ਹੜਤਾਲ 'ਤੇ ਜਾਣ ਕਾਰਨ ਸ਼ਹਿਰ ਵਿਚ ਲੱਗੇ ਗੰਦਗੀ ਦੇ ਢੇਰ ਅਗਲੀ ਖ਼ਬਰ ਪੰਜਾਬ ਕੋ-ਐਜੂਕੇਸ਼ਨ ਸਕੂਲ ਦੇ ਬਾਰ੍ਹਵੀਂ ਸ਼੍ਰੇਣੀ ਦੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।