11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਲੋੜਵੰਦ ਪਰਿਵਾਰ ਦੀ ਮਦਦ ਲਈ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਨੇ ਕੀਤੀ ਸੇਵਾ

ਅਜੀਤ ਡੈਸਕ 15-05-2026
ਬਾਘਾ ਪੁਰਾਣਾ, 14 ਮਈ (ਗੁਰਮੀਤ ਸਿੰਘ ਮਾਣੂੰਕੇ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਲੋਂ ਸਮੇਂ-ਸਮੇਂ 'ਤੇ ਸਮਾਜ ਸੇਵੀ ਕਾਰਜ ਕਰਦੇ ਹੋਏ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਦੱਸਿਆ ਕਿ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਲੋਂ ਸਮਾਜ ਸੇਵੀ ਕਾਰਜ ਕਰਦੇ ਹੋਏ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਹਰ ਸਾਲ ਸਮੂਹਿਕ ਵਿਆਹ ਕੀਤੇ ਜਾ ਰਹੇ ਅਤੇ ਲੋੜਵੰਦ ਪਰਿਵਾਰ ਦੀਆਂ ਵਿੱਦਿਅਕ ਖੇਤਰ 'ਚ ਮੱਲ੍ਹਾਂ ਮਾਰਨ ਵਾਲੀਆਂ ਲਗਪਗ 45 ਲੜਕੀਆਂ ਦੀ ਪੜ੍ਹਾਈ ਦਾ ਖਰਚਾ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਲੋਂ ਕੀਤਾ ਜਾ ਰਿਹਾ ਹੈ | ਇਸੇ ਸਮਾਜ ਸੇਵੀ ਕਾਰਜ ਨੂੰ ਅੱਗੇ ਤੋਰਦੇ ਹੋਏ ਪਿੰਡ ਨੱਥੂਵਾਲਾ ਦੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਮਦਦ ਕਰਦੇ ਹੋਏ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਲੋਂ ਲੋੜੀਂਦਾ ਸਮਾਨ ਦਿੱਤਾ ਗਿਆ | ਇਸ ਮੌਕੇ ਉਕਤ ਪਰਿਵਾਰ ਨੇ ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸਫਾਈ ਸੇਵਕ ਯੂਨੀਅਨ ਫਤਿਹਗੜ੍ਹ ਪੰਜਤੂਰ ਦੇ ਹੜਤਾਲ 'ਤੇ ਜਾਣ ਕਾਰਨ ਸ਼ਹਿਰ ਵਿਚ ਲੱਗੇ ਗੰਦਗੀ ਦੇ ਢੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।