11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਦਸਮੇਸ਼ ਸਕੂਲ ਬਿਲਾਸਪੁਰ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 15-05-2026
ਨਿਹਾਲ ਸਿੰਘ ਵਾਲਾ, 14 ਮਈ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਮੈਟਿ੍ਕ ਪ੍ਰੀਖਿਆ ਦੇ ਨਤੀਜੇ ਅਨੁਸਾਰ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ¢ ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ ਨੇ ਦੱਸਿਆ ਕਿ ਸਕੂਲ ਦਾ ਹੋਣਹਾਰ ਵਿਦਿਆਰਥੀ ਜੈਦੀਪ ਸਿੰਘ 548 ਅੰਕ ਲੈ ਕੇ ਅੱਵਲ ਰਿਹਾ ਅਤੇ ਸਕੂਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ¢ ਇਵੇਂ ਹਰਵੀਰ ਸਿੰਘ ਦੂਜੇ ਅਤੇ ਰਘਵੀਰ ਸਿੰਘ ਤੀਜੇ ਸਥਾਨ 'ਤੇ ਰਿਹਾ¢ ਪਿ੍ੰਸੀਪਲ ਅਤੇ ਸਟਾਫ਼ ਨੇ ਮੋਹਰੀ ਬੱਚਿਆਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ¢ ਪਿ੍ੰਸੀਪਲ ਗੁਰਪ੍ਰੀਤ ਕੌਰ ਤੇ ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ਇਸ ਸੰਸਥਾ ਦੇ ਹੋਣਹਾਰ ਬੱਚੇ ਅਤੇ ਮਿਹਨਤੀ ਅਧਿਆਪਕ ਲਗਾਤਾਰ ਆਪਣੀ ਮਾਣਮੱਤੀ ਰਿਵਾਇਤ ਤੇ ਪਹਿਰਾ ਦਿੰਦੇ ਆ ਰਹੇ ਹਨ¢ ਸਕੂਲ ਪ੍ਰਬੰਧਕ ਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਮੋਹਰੀ ਵਿਦਿਆਰਥੀਆਂ, ਮਾਪਿਆਂ ਅਤੇ ਕਾਬਲ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ, ਕੁਲਦੀਪ ਸਿੰਘ ਧਾਲੀਵਾਲ, ਜਗਦੇਵ ਸਿੰਘ ਧਾਲੀਵਾਲ, ਸੁਨਿਧੀ ਮਿੱਤਲ, ਹਰਪ੍ਰੀਤ ਕÏਰ, ਗੁਰਵਿੰਦਰ ਕÏਰ, ਬਲਜੀਤ ਕÏਰ, ਜਸਪ੍ਰੀਤ ਕੌਰ ਤਰਸੇਮਪਾਲ ਕੌਰ, ਰੁਪਿੰਦਰ ਕੌਰ, ਪ੍ਰਦੀਪ ਕੌਰ ਸਮੇਤ ਸਕੂਲ ਦਾ ਸਮੁੱਚਾ ਸਟਾਫ਼ ਮੌਜੂਦ ਸੀ¢
ਪਿਛਲੀ ਖ਼ਬਰ ਗਲੀਆਂ 'ਚ ਘੁੰਮਦੇ ਬੇਸਹਾਰਾ ਕੁੱਤੇ ਨੇ ਲੋਕਾਂ ਦਾ ਘਰਾਂ 'ਚੋਂ ਨਿਕਲਣਾ ਕੀਤਾ ਮੁਹਾਲ •ਮੁਹੱਲੇ ਦੇ ਬੱਚਿਆਂ 'ਚ ਸਹਿਮ ਦਾ... ਅਗਲੀ ਖ਼ਬਰ ਲੋੜਵੰਦ ਪਰਿਵਾਰ ਦੀ ਮਦਦ ਲਈ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਨੇ ਕੀਤੀ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।