11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 15-05-2026
ਮੋਗਾ, 14 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਮਨਪ੍ਰੀਤ ਕੌਰ ਨੇ ਦੱਸਿਆ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਵਿਦਿਆਰਥਣ ਸਿ੍ਸ਼ਟੀ ਨੇ ਸਾਇੰਸ ਵਿਚੋਂ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕੁੱਲ 94.15 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ, ਦਿਸ਼ਾ ਨੇ 85.85 ਪ੍ਰਤੀਸ਼ਤ ਅੰਕਾਂ ਨਾਲ ਦੂਸਰਾ ਅਤੇ ਮਨਮੀਤ ਕੌਰ ਨੇ 85.05 ਪ੍ਰਤੀਸ਼ਤ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | 90 ਪ੍ਰਤੀਸ਼ਤ ਤੋਂ ਵੱਧ ਇਕ, 80 ਪ੍ਰਤੀਸ਼ਤ ਤੋਂ ਵੱਧ 13 ਅਤੇ 70 ਪ੍ਰਤੀਸ਼ਤ ਤੋਂ ਵੱਧ 80 ਵਿਦਿਆਰਥੀਆਂ ਨੇ ਅੰਕ ਪ੍ਰਾਪਤ ਕੀਤੇ | ਪਿ੍ੰਸੀਪਲ ਮਨਪ੍ਰੀਤ ਕੌਰ ਨੇ ਕਿਹਾ ਕਿ ਇਸ ਦਾ ਸਾਰਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ ਨੂੰ ਜਾਂਦਾ ਹੈ | ਇਸ ਸ਼ਾਨਦਾਰ ਨਤੀਜੇ ਲਈ ਪਿ੍ੰਸੀਪਲ ਮਨਪ੍ਰੀਤ ਕੌਰ ਨੇ ਵਿਦਿਆਰਥੀਆਂ, ਮਾਪਿਆ, ਸਟਾਫ਼ ਅਤੇ ਐਸ.ਐਮ.ਸੀ. ਕਮੇਟੀ ਨੂੰ ਵਧਾਈ ਦਿੱਤੀ ਗਈ |
ਪਿਛਲੀ ਖ਼ਬਰ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ 'ਚ ਰੱਖਦੇ ਹੋਏ ਸਰਕਾਰ ਸਕੇਲ ਆਫ਼ ਫਾਈਨਾਂਸ ਦਾ ਮਸਲਾ ਜਲਦ ਹੱਲ ਕਰੇ-ਸੈਕਟਰੀ ਬਗੀ... ਅਗਲੀ ਖ਼ਬਰ ਗਲੀਆਂ 'ਚ ਘੁੰਮਦੇ ਬੇਸਹਾਰਾ ਕੁੱਤੇ ਨੇ ਲੋਕਾਂ ਦਾ ਘਰਾਂ 'ਚੋਂ ਨਿਕਲਣਾ ਕੀਤਾ ਮੁਹਾਲ •ਮੁਹੱਲੇ ਦੇ ਬੱਚਿਆਂ 'ਚ ਸਹਿਮ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।