11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮੋਗਾ ਦੇ ਲਰਨਿੰਗ ਫ਼ੀਲਡ ਗਲੋਬਲ ਸਕੂਲ ਦੇ ਵਿਦਿਆਰਥੀਆਂ ਵਲੋਂ 12ਵੀਂ ਵਿਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 15-05-2026
ਮੋਗਾ, 14 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. 12ਵੀਂ ਜਮਾਤ ਦੇ ਪ੍ਰੀਖਿਆ ਨਤੀਜਿਆਂ ਵਿਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀਆਂ ਦੁਆਰਾ ਪ੍ਰਾਪਤ ਕੀਤੀ ਇਸ ਸ਼ਾਨਦਾਰ ਸਫਲਤਾ ਨੇ ਪੂਰੇ ਸਕੂਲ ਕੈਂਪਸ ਵਿਚ ਖ਼ੁਸ਼ੀ ਅਤੇ ਮਾਣ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਇਹ ਸ਼ਾਨਦਾਰ ਨਤੀਜੇ ਸਕੂਲ ਦੀ ਗੁਣਵੱਤਾ ਸਿੱਖਿਆ, ਅਨੁਸ਼ਾਸਨ ਅਤੇ ਸੰਪੂਰਨ ਵਿਕਾਸ ਪ੍ਰਤੀ ਅਟੁੱਟ ਵਚਨਬੱਧਤਾ ਦਾ ਪ੍ਰਮਾਣ ਹਨ | ਸੀ.ਬੀ.ਐਸ.ਈ. ਦੁਆਰਾ ਐਲਾਨੇ ਗਏ ਨਤੀਜਿਆਂ ਅਨੁਸਾਰ ਕਾਮਰਸ ਸਟ੍ਰੀਮ ਵਿਚ ਪਵਨਪੁਨੀਤ ਕੌਰ ਗਿੱਲ ਨੇ 94.8 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਮਹਾਕਪ੍ਰੀਤ ਕੌਰ ਨੇ 94.6 ਫ਼ੀਸਦੀ ਨਾਲ ਦੂਜਾ, ਅਰਚਿਤ ਮਦਾਨ ਨੇ 93.6 ਫ਼ੀਸਦੀ ਨਾਲ ਤੀਜਾ, ਇਸ਼ਮੀਤ ਕੌਰ ਨੇ 91.2 ਫ਼ੀਸਦੀ ਨਾਲ ਚੌਥਾ, ਪਿ੍ੰਸਪਾਲ ਸਿੰਘ ਨੇ 89.7 ਫ਼ੀਸਦੀ ਨਾਲ ਪੰਜਵਾਂ, ਗੌਰਵਦੀਪ ਸਿੰਘ ਧੰਜੂ ਨੇ 82.2 ਫ਼ੀਸਦੀ ਨਾਲ ਛੇਵਾਂ, ਨਵਜੋਤ ਸਿੰਘ ਅਤੇ ਪ੍ਰਤਿਮਾ ਨੇ 81.6 ਅੰਕਾਂ ਨਾਲ ਸਾਂਝੇ ਤੌਰ 'ਤੇ ਸੱਤਵਾਂ ਅਤੇ ਏਕਨੂਰ ਸਿੰਘ ਨੇ 80.4 ਫ਼ੀਸਦੀ ਅੰਕਾਂ ਨਾਲ ਅੱਠਵਾਂ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਹਿਊਮੈਨਿਟੀਜ਼ ਸਟ੍ਰੀਮ ਵਿਚ ਗਰਿਮਾ ਸ਼ਰਮਾ ਨੇ 93.8 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਮਹਾਕਪ੍ਰੀਤ ਕੌਰ ਨੇ 93.4 ਫ਼ੀਸਦੀ ਅੰਕਾਂ ਨਾਲ ਦੂਜਾ, ਗੁਰਲੀਨ ਕੌਰ ਨੇ 91.6 ਫ਼ੀਸਦੀ ਅੰਕਾਂ ਨਾਲ ਤੀਜਾ ਤੇ ਅਮਨਜੋਤ ਕੌਰ ਨੇ 87.8 ਫ਼ੀਸਦੀ ਅੰਕਾਂ ਨਾਲ ਚੌਥਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਸਾਇੰਸ ਸਟ੍ਰੀਮ ਵਿਚ ਦਿਲਬਾਗ ਸਿੰਘ ਨੇ 93.4 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਸਿਮਰਨ ਕੌਰ ਨੇ 91.8 ਫ਼ੀਸਦੀ ਅੰਕਾਂ ਨਾਲ ਦੂਜਾ, ਖੁਸ਼ਮਨਪ੍ਰੀਤ ਕੌਰ ਨੇ 89.9 ਫ਼ੀਸਦੀ ਅੰਕਾਂ ਨਾਲ ਤੀਜਾ, ਤਨਵੀਰ ਕੌਰ ਸੰਧੂ ਨੇ 87.4 ਫ਼ੀਸਦੀ ਅੰਕਾਂ ਨਾਲ ਚੌਥਾ, ਦਿਵਯਾਂਸ਼ੀ ਵਧਵਾ ਨੇ 87 ਫ਼ੀਸਦੀ ਅੰਕਾਂ ਨਾਲ ਪੰਜਵਾਂ, ਉਤਕਰਸ਼ਾ ਨੇ 86.4 ਫ਼ੀਸਦੀ ਅੰਕਾਂ ਨਾਲ ਛੇਵਾਂ ਅਤੇ ਸਬਰੀਨ ਕੌਰ ਨੇ 80 ਫ਼ੀਸਦੀ ਅੰਕਾਂ ਨਾਲ ਸੱਤਵਾਂ ਸਥਾਨ ਪ੍ਰਾਪਤ ਕੀਤਾ | ਇਸ ਮੌਕੇ 'ਤੇ ਸਕੂਲ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਵਿਦਿਆਰਥੀਆਂ ਨੇ ਸਖ਼ਤ ਮਿਹਨਤ, ਸਮਰਪਣ ਅਤੇ ਆਤਮ-ਵਿਸ਼ਵਾਸ ਰਾਹੀਂ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ | ਇਸ ਮਾਣਮੱਤੇ ਮੌਕੇ 'ਤੇ ਸਕੂਲ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ, ਅਤੇ ਪਿ੍ੰਸੀਪਲ ਨੀਤੂ ਡਾਂਡੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ | ਉਨ੍ਹਾਂ ਨੇ ਅਧਿਆਪਕਾਂ ਦੀ ਉਨ੍ਹਾਂ ਦੇ ਸਮਰਪਣ, ਨਿਰੰਤਰ ਮਾਰਗ-ਦਰਸ਼ਨ ਅਤੇ ਵਿਦਿਆਰਥੀਆਂ ਦੀ ਸਫਲਤਾ ਵਿਚ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਮੋਗਾ ਦੇ ਵੁਸ਼ੂ ਖਿਡਾਰੀਆਂ ਨੇ ਵੁਸ਼ੂ ਚੈਂਪੀਅਨਸ਼ਿਪ ਵਿਚ ਜਿੱਤੇ ਸੋਨ ਮੈਡਲ ਐਮ.ਡੀ. ਜਸਵੰਤ ਸ... ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।