11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ 12ਵੀਂ ਦੇ ਨਤੀਜੇ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 15-05-2026
ਮੋਗਾ, 14 ਮਈ (ਸੁਰਿੰਦਰਪਾਲ ਸਿੰਘ)-ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਇਕ ਅਜਿਹੀ ਸੰਸਥਾ ਹੈ, ਜਿਸ ਦੇ ਵਿਦਿਆਰਥੀ ਸੀ.ਬੀ.ਐਸ.ਈ. ਦੇ ਨਤੀਜਿਆਂ ਵਿਚ ਹਮੇਸ਼ਾ ਧਰੂਤਾਰੇ ਦੀ ਤਰ੍ਹਾਂ ਚਮਕਦੇ ਹਨ | ਆਪਣੀ ਇਸੇ ਚਮਕ ਨੂੰ ਬਰਕਰਾਰ ਰੱਖਦੇ ਹੋਏ ਇਸ ਵਾਰ ਵੀ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੋਰਡ ਦੇ ਨਤੀਜੇ ਵਿਚ ਬਾਜ਼ੀ ਮਾਰੀ ਹੈ | ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਆਰਟਸ ਦੇ ਨਤੀਜਿਆਂ ਵਿਚ ਵਿਸ਼ੇਸ਼ ਪੁਜ਼ੀਸ਼ਨਾਂ ਲੈ ਕੇ ਸ਼ਾਨਦਾਰ ਨਤੀਜਾ ਦੇ ਕੇ ਸਕੂਲ ਅਤੇ ਆਪਣੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਦੱਸਿਆ ਕਿ ਇਸ ਸਾਲ 12ਵੀਂ ਕਲਾਸ ਦੀ ਸੀ.ਬੀ.ਐਸ.ਈ. ਦੀ ਪ੍ਰੀਖਿਆ ਵਿਚ ਸਕੂਲ ਦੇ ਕਾਮਰਸ ਗਰੁੱਪ ਵਿਚੋਂ ਜੈਸਮੀਨ ਕੌਰ ਵਾਸੀ ਲੰਬਵਾਲੀ ਨੇ 95.4 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਮੈਡੀਕਲ ਗਰੁੱਪ ਵਿਚੋਂ ਐਸ਼ਵੀਨ ਕੌਰ ਵਾਸੀ ਸਿਰੀਏ ਵਾਲਾ ਨੇ 95.2 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਨਾਨ-ਮੈਡੀਕਲ ਗਰੁੱਪ ਵਿਚੋਂ ਗੁਰਲੀਨ ਕੌਰ ਸਿੱਧੂ ਵਾਸੀ ਕਲਿਆਣ ਮੱਲਕਾ ਨੇ 92.2 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਆਰਟਸ ਗਰੁੱਪ ਦੇ ਵਿਦਿਆਰਥੀਆਂ ਵਿਚੋਂ ਜਸਪਿ੍ਆ ਕੌਰ ਵਾਸੀ ਗੋਨਿਆਣਾ ਨੇ 89.2 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ | ਜੇਕਰ ਵਿਸ਼ੇ ਅਨੁਸਾਰ ਗੱਲ ਕੀਤੀ ਜਾਵੇ ਤਾਂ ਅੰਗਰੇਜ਼ੀ ਵਿਸ਼ੇ ਵਿਚੋਂ ਖੁਸਪ੍ਰੀਤ ਕੌਰ ਸਿੱਧੂ, ਉਨੀਸ਼ਾ ਵਰਮਾ, ਖੁਸ਼ਨੂਰ ਕੌਰ, ਗੁਰਲੀਨ ਕੌਰ ਸਿੱਧੂ ਨੇ 100/100 ਅੰਕ ਪ੍ਰਾਪਤ ਕੀਤੇ ਹਨ | ਐਸ਼ਵੀਨ ਕੌਰ ਨੇ ਵੀ ਫਿਜ਼ੀਕਲ ਐਜੂਕੇਸ਼ਨ ਵਿਚੋਂ 100/100 ਅੰਕ ਪ੍ਰਾਪਤ ਕੀਤੇ | ਐਸ਼ਵੀਨ ਕੌਰ ਨੇ ਬਾਇਉਲੋਜੀ ਵਿਸ਼ੇ ਵਿਚ 97/100 ਅੰਕ ਹਾਸਲ ਕੀਤੇ ਹਨ | ਇਸੇ ਤਰ੍ਹਾਂ ਗੁਰਲੀਨ ਕੌਰ ਸਿੱਧੂ ਨੇ ਮੈਥ ਵਿਸ਼ੇ ਵਿਚੋਂ 95/100, ਅਨਮੋਲ ਸਿੰਘ ਨੇ ਪੰਜਾਬੀ ਵਿਸ਼ੇ ਵਿਚੋਂ 95/100 ਅੰਕ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਕਿਹਾ ਕਿ ਅਸਲ ਵਿਚ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਮਿਹਨਤ, ਸਹਿਯੋਗ ਅਤੇ ਸਾਂਝੇ ਉੱਦਮ ਦਾ ਹੀ ਨਤੀਜਾ ਹੈ | ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਸਕੂਲ ਦੇ ਬਾਕੀ ਵਿਦਿਆਰਥੀਆਂ ਨੂੰ ਵੀ ਇਸੇ ਤਰ੍ਹਾਂ ਸਖ਼ਤ ਮਿਹਨਤ ਕਰਨ ਦੇ ਲਈ ਪ੍ਰੇਰਿਤ ਕੀਤਾ | ਇਸ ਸਮੇਂ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਰਾਜਵਿੰਦਰ ਸਿੰਘ ਸੋਢੀ ਜਨਰਲ ਸਕੱਤਰ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ ਸਕੱਤਰ ਨੇ ਵੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ
ਪਿਛਲੀ ਖ਼ਬਰ ਅਕਾਲ ਅਕੈਡਮੀ ਬਾਕਰਵਾਲ ਦਾ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਮੋਗਾ ਦੇ ਵੁਸ਼ੂ ਖਿਡਾਰੀਆਂ ਨੇ ਵੁਸ਼ੂ ਚੈਂਪੀਅਨਸ਼ਿਪ ਵਿਚ ਜਿੱਤੇ ਸੋਨ ਮੈਡਲ ਐਮ.ਡੀ. ਜਸਵੰਤ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।