11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬਾਰ੍ਹਵੀਂ ਦੀ ਪ੍ਰੀਖਿਆ 'ਚ ਕੰਨਿਆ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 15-05-2026
ਕੋਟ ਈਸੇ ਖਾਂ, 14 ਮਈ (ਗੁਰਮੀਤ ਸਿੰਘ ਖ਼ਾਲਸਾ)-ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦਾ ਨਤੀਜਾ ਸ਼ਾਨਦਾਰ ਰਿਹਾ | ਕੰਨਿ੍ਹਆਂ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਵਿਸ਼ਿਆਂ ਵਿਚ ਹੋਈਆਂ ਇਨ੍ਹਾਂ ਪ੍ਰੀਖਿਆਵਾਂ ਵਿਚ ਚੰਗੇ ਨੰਬਰ ਲੈ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਸਾਇੰਸ ਗਰੁੱਪ 'ਚ ਸਕੂਲ ਦੀ ਵਿਦਿਆਰਥਣ ਸੁਮਨਦੀਪ ਕੌਰ ਨੇ ਪਹਿਲਾ, ਸ਼ੇ੍ਰਆ ਨੇ ਦੂਜਾ ਤੇ ਰੀਆ ਨੇ ਤੀਜਾ ਸਥਾਨ ਹਾਸਿਲ ਕੀਤਾ | ਆਰਟਸ ਗਰੁੱਪ ਵਿੱਚ ਸਿਮਰਜੀਤ ਕੌਰ ਨੇ ਪਹਿਲਾ ਸਥਾਨ, ਸਿਮਰਨਜੀਤ ਕੌਰ ਨੇ ਦੂਜਾ ਅਤੇ ਸਵਰਨਜੀਤ ਕੌਰ ਤੀਜੇ ਸਥਾਨ 'ਤੇ ਰਹੀ | ਵੋਕੇਸ਼ਨਲ ਗਰੁੱਪ 'ਚ ਕਿ੍ਸ਼ਨਾ ਰਾਣੀ, ਰਮਨਦੀਪ ਕੌਰ ਅਤੇ ਸੁਨੇਹਾ ਕਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹੀਆਂ | ਚੰਗੇ ਨੰਬਰ ਲੈ ਕੇ ਪਾਸ ਹੋਣ ਵਾਲੀਆਂ ਵਿਦਿਆਰਥਣਾਂ ਨੂੰ ਸਕੂਲ ਪਿ੍ੰਸੀਪਲ ਤੇ ਸਮੂਹ ਸਟਾਫ਼ ਵਲੋਂ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ ਤੇ ਵਿਦਿਆਰਥਣਾਂ ਦੇ ਅਗਲੇਰੇ ਉਜਲ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਮਾਤਾ ਦਮੋਦਰੀ ਸਕੂਲ ਡਰੋਲੀ ਭਾਈ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਅਕਾਲ ਅਕੈਡਮੀ ਬਾਕਰਵਾਲ ਦਾ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।