17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਅਜੀਤ ਡੈਸਕ 16-05-2026
ਸਮਾਲਸਰ, 15 ਮਈ (ਗੁਰਜੰਟ ਕਲਸੀ ਲੰਡੇ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਪ੍ਰਧਾਨ ਹਰੀ ਸਿੰਘ ਅਤੇ ਸਕੱਤਰ ਅਮਰਜੀਤ ਸਿੰਘ ਸ਼ਰਮਾ ਵਲੋਂ ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਦੀ ਅਗਵਾਈ ਵਿਚ ਵਿਦਿਆਰਥੀ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ¢ ਮੁੱਖ ਮਹਿਮਾਨ ਅਜਮੇਰ ਸਿੰਘ ਸਿੱਧੂ ਰਿਟਾਇਰਡ ਪ੍ਰੋਫੈਸਰ ਪੀ. ਏ. ਯੂ. ਲੁਧਿਆਣਾ ਅਤੇ ਡੀਨ ਗੁਰੂ ਕਾਸ਼ੀ ਯੂਨੀਵਰਸਿਟੀ ਬਠਿੰਡਾ ਨੇ ਸਕੂਲ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੋਂ ਇਲਾਵਾ 85 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ | ਸਕੂਲ ਮੁਖੀ ਦਿਲਬਾਗ ਸਿੰਘ ਬਰਾੜ, ਪ੍ਰਧਾਨ ਹਰੀ ਸਿੰਘ ਬਰਾੜ, ਸਕੱਤਰ ਅਮਰਜੀਤ ਸਿੰਘ ਸ਼ਰਮਾ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ¢ ਇਸ ਮੌਕੇ ਜਗਰੂਪ ਸਿੰਘ ਬਰਾੜ, ਨਿਰਭੈ ਸਿੰਘ ਬਰਾੜ, ਲਖਵੀਰ ਸਿੰਘ ਸਰਪੰਚ, ਜਸਪ੍ਰੀਤ ਸਿੰਘ, ਜਲੌਰ ਸਿੰਘ, ਗੁਰਦੇਵ ਸਿੰਘ, ਸਤਨਾਮ ਸਿੰਘ, ਗੁਰਮੇਲ ਸਿੰਘ, ਗੁਰਦਰਸ਼ਨ ਸਿੰਘ, ਸੁਖਵਿੰਦਰ ਸਿੰਘ, ਅੰਗਰੇਜ਼ ਸਿੰਘ ਸੇਖਾ ਅਤੇ ਜਸਵਿੰਦਰ ਸਿੰਘ ਰੋਡੇ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਾਨਦਾਰ ਸੇਵਾਵਾਂ ਬਦਲੇ ਗੁਰਚਰਨ ਸਿੰਘ ਸੀਨੀਅਰ ਸਹਾਇਕ ਦਾ ਸਨਮਾਨ ਅਗਲੀ ਖ਼ਬਰ ਨਗਰ ਨਿਗਮ ਮੋਗਾ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਹੋਈਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।