17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼ਾਨਦਾਰ ਸੇਵਾਵਾਂ ਬਦਲੇ ਗੁਰਚਰਨ ਸਿੰਘ ਸੀਨੀਅਰ ਸਹਾਇਕ ਦਾ ਸਨਮਾਨ

ਅਜੀਤ ਡੈਸਕ 16-05-2026
ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਖੇਤਰੀ ਦਫਤਰ ਮੋਗਾ ਤੋਂ ਸੀਨੀਅਰ ਸਹਾਇਕ ਵਜੋਂ ਸੇਵਾ ਮੁਕਤ ਹੋਏ ਗੁਰਚਰਨ ਸਿੰਘ ਦੌਲਤਪੁਰਾ ਨੀਵਾਂ ਨੂੰ ਉਨ੍ਹਾਂ ਵਲੋਂ ਨਿਭਾਈਆਂ ਜਾ ਚੁੱਕੀਆਂ ਸ਼ਾਨਦਾਰ ਸੇਵਾਵਾਂ ਬਦਲੇ ਵੱਖ-ਵੱਖ ਸ਼ਖਸੀਅਤਾਂ ਵਲੋਂ ਸਨਮਾਨਿਤ ਕੀਤਾ ਗਿਆ ¢ ਉਨ੍ਹਾਂ ਦੇ ਗ੍ਰਹਿ ਵਿਖੇ ਸਹਿਜ ਪਾਠਾਂ ਦੇ ਭੋਗ ਸਮੇਂ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ¢ ਸਮਾਗਮ ਦੇ ਅਖੀਰ ਵਿਚ ਰਾਸਾ ਦੇ ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਗਿੱਲ ਚੇਅਰਮੈਨ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ, ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਪ੍ਰੋਗਰਾਮ ਅਫਸਰ ਗੁਰਚਰਨ ਸਿੰਘ ਰਾਮਾਂ ਸਮੇਤ ਨਾਮਵਰ ਹਸਤੀਆਂ ਨੇ ਯਾਦਗਾਰੀ ਚਿੰਨ੍ਹ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ¢ ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਸੁਖਮੰਦਰ ਸਿੰਘ ਬਰਾੜ ਮੈਨੇਜਰ ਫ਼ਰੀਦਕੋਟ, ਰਣਜੀਤ ਸਿੰਘ ਢਿੱਲੋਂ, ਮਾਘ ਸਿੰਘ ਸਮਾਧ ਭਾਈ, ਪਿ੍ੰਸੀਪਲ ਰਾਮ ਸਿੰਘ, ਕੁਲਵੰਤ ਸਿੰਘ ਚੇਅਰਮੈਨ, ਬੂਟਾ ਸਿੰਘ ਮਹਿਰੋਂ ਸੀਨੀਅਰ ਸਹਾਇਕ, ਮੈਡਮ ਕਾਂਤਾ ਸ਼ਰਮਾ, ਰਾਜਵਿੰਦਰ ਸਿੰਘ, ਰੌਬਿਨ ਕੁਮਾਰ, ਸਰਪੰਚ ਸੁਖਵਿੰਦਰ ਸਿੰਘ, ਸਰਪੰਚ ਕੇਵਲ ਸਿੰਘ, ਸਰਪੰਚ ਪ੍ਰੀਤਮ ਸਿੰਘ, ਸਰਪੰਚ ਗੁਲਸ਼ਨ ਗਾਬਾ ਸਮੇਤ ਵੱਖ-ਵੱਖ ਖੇਤਰਾਂ ਦੀਆਂ ਨਾਮੀ ਸ਼ਖਸੀਅਤਾਂ ਨੇ ਹਾਜ਼ਰੀ ਲਗਵਾਈ¢
ਪਿਛਲੀ ਖ਼ਬਰ ਦਸਮੇਸ਼ ਸਕੂਲ ਦੇ ਬਾਲ ਕਲਾਕਾਰਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।