ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਮੋਗਾ ਸ਼ਹਿਰ ਦੇ ਵਾਰਡ ਨੰਬਰ 44 ਤੋਂ ਮੌਜੂਦਾ ਸ਼੍ਰੋਮਣੀ ਅਕਾਲੀ ਦਲ ਕੌਂਸਲਰ ਮਤਵਾਲ ਸਿੰਘ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਉਨ੍ਹਾਂ ਦਾ ਆਪਣੇ ਨਿਵਾਸ ਸਥਾਨ 'ਤੇ ਸਿਰੋਪਾਉ ਭੇਟ ਕਰ ਕੇ ਸਵਾਗਤ ਕੀਤਾ | ਇਸ ਮੌਕੇ ਆਪ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ, ਅਨਿਲ ਸ਼ਰਮਾ, ਰਿੱਕੀ ਅਰੋੜਾ ਅਤੇ ਸਾਬਕਾ ਕੌਂਸਲਰ ਦਵਿੰਦਰ ਤਿਵਾੜੀ ਮੌਜੂਦ ਸਨ | ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮਤਵਾਲ ਸਿੰਘ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ, ਮੋਗਾ ਵਿਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਦਾ ਕਾਫ਼ਲਾ ਲਗਾਤਾਰ ਫੈਲ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਲੋਕਾਂ ਨੂੰ ਉਹ ਸਤਿਕਾਰ ਅਤੇ ਸਨਮਾਨ ਦਿੱਤਾ ਜਾ ਰਿਹਾ ਹੈ |