13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਗੋਗਾ ਵਲੋਂ ਗੁਰਮੇਲ ਸਿੰਘ ਮੀਤ ਪ੍ਰਧਾਨ ਤੇ ਅਜਮੇਰ ਸਿੰਘ ਨੰਬਰਦਾਰ ਜਨਰਲ ਸਕੱਤਰ ਨਿਯੁਕਤ ਇਨ੍ਹਾਂ ਦੀ ਨਿਯੁਕਤੀ ਨਾਲ ਜ਼ਿਲ੍ਹਾ ਕਾਂਗਰਸ ਕਿਸਾਨ ਸੈੱਲ ਹੋਰ ਮਜ਼ਬੂਤ ਹੋਵੇਗਾ-ਗੋਗਾ

ਅਜੀਤ ਡੈਸਕ 16-05-2026
ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਕਾਂਗਰਸ ਕਿਸਾਨ ਸੈੱਲ ਦੇ ਕੌਮੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਪੰਜਾਬ ਦੇ ਇੰਚਾਰਜ ਰਵਿੰਦਰ ਡਾਲਵੀ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਂਗਰਸ ਕਿਸਾਨ ਸੈੱਲ 'ਚ ਵਾਧਾ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਗੋਗਾ ਵਲੋਂ ਗੁਰਮੇਲ ਸਿੰਘ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਅਜਮੇਰ ਸਿੰਘ ਨੰਬਰਦਾਰ ਨੂੰ ਕ੍ਰਮਵਾਰ ਜ਼ਿਲ੍ਹਾ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਜ਼ਿਲ੍ਹਾ ਮੋਗਾ ਬਣਾਇਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ, ਯੂਥ ਪ੍ਰਧਾਨ ਧਰਮਪਾਲ ਡੀ.ਪੀ., ਸੋਹਣਾ ਖੇਲਾ, ਰੁਪਿੰਦਰ ਸਿੰਘ ਦੀਨਾ, ਬਿੱਟੂ ਮਿੱਤਲ, ਜਗਪਾਲ ਸਿੰਘ ਰਣਸੀਂਹ ਕਲਾਂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਕਾਂਗਰਸ ਕਿਸਾਨ ਸੈੱਲ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ | ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਗੋਗਾ ਸੰਗਲਾ ਨੇ ਕਿਹਾ ਇਨ੍ਹਾਂ ਦੋਵਾਂ ਆਗੂਆਂ ਦੀ ਨਿਯੁਕਤੀ ਨਾਲ ਜ਼ਿਲ੍ਹਾ ਮੋਗਾ ਵਿਚ ਕਾਂਗਰਸ ਕਿਸਾਨ ਸੈੱਲ ਪੂਰੀ ਤਰ੍ਹਾਂ ਮਜ਼ਬੂਤ ਹੋਵੇਗਾ |
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਏਟਕ ਮੋਗਾ ਦੀ ਮਹੀਨਾਵਾਰ ਮੀਟਿੰਗ ਅਜਮੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ • ਪੰਜਾਬ ਸਰਕਾਰ ਝ... ਅਗਲੀ ਖ਼ਬਰ ਸੰਤ ਦਰਬਾਰਾ ਸਿੰਘ ਸਕੂਲ ਆਫ ਨਰਸਿੰਗ ਲੋਪੋ ਵਿਖੇ ਵਿਸ਼ਵ ਨਰਸਿੰਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।