13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਆਮ ਆਦਮੀ ਪਾਰਟੀ ਦੇ ਭਿ੍ਸ਼ਟ ਮੰਤਰੀਆਂ ਖ਼ਿਲਾਫ਼ ਭਾਜਪਾ ਸਰਕਾਰ ਸ਼ਿਕੰਜਾ ਢਿੱਲਾ ਨਹੀਂ ਹੋਣ ਦੇਵੇਗੀ-ਸਾਬਕਾ ਐਸ.ਪੀ. ਸੰਧੂ

ਅਜੀਤ ਡੈਸਕ 16-05-2026
ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਅਤੇ ਪੰਜਾਬ ਦੀ ਜਨਤਾ ਹੁਣ ਭਿ੍ਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਕਰਨ ਲਈ ਤਿਆਰ ਨਹੀਂ ਅਤੇ ਆਮ ਆਦਮੀ ਪਾਰਟੀ ਦੇ ਜਿਹੜੇ ਮੰਤਰੀਆਂ 'ਤੇ ਭਿ੍ਸ਼ਟਾਚਾਰ ਦੇ ਦੋਸ਼ ਲੱਗੇ ਹਨ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਮੁਖ਼ਤਿਆਰ ਸਿੰਘ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਇਮਾਨਦਾਰੀ ਅਤੇ ਪਾਰਦਰਸ਼ਤਾ ਦੇ ਵੱਡੇ ਵਾਅਦੇ ਕੀਤੇ ਸਨ ਪਰ ਹੁਣ ਉਨ੍ਹਾਂ ਦੇ ਕਈ ਆਗੂ ਅਤੇ ਮੰਤਰੀ ਵਿਵਾਦਾਂ ਵਿਚ ਘਿਰੇ ਨਜ਼ਰ ਆ ਰਹੇ ਹਨ | ਉਨ੍ਹਾਂ ਕਿਹਾ ਕਿ ਜਨਤਾ ਨਾਲ ਕੀਤੇ ਵਾਅਦੇ ਤੋੜ ਕੇ ਆਪਣੇ ਸਵਾਰਥ ਸਿੱਧ ਕਰਨ ਵਾਲਿਆਂ ਨੂੰ ਲੋਕ ਕਦੇ ਮਾਫ਼ ਨਹੀਂ ਕਰਨਗੇ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਲੋਕ ਵਿਕਾਸ ਦੀ ਉਮੀਦ ਕਰ ਰਹੇ ਸਨ ਪਰ ਉਨ੍ਹਾਂ ਨੂੰ ਨਿਰਾਸ਼ਾ ਹੀ ਹੱਥ ਲੱਗੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਕਾਨੂੰਨ ਦੇ ਰਾਜ ਅਤੇ ਭਿ੍ਸ਼ਟਾਚਾਰ ਮੁਕਤ ਪ੍ਰਣਾਲੀ ਦੀ ਹਿਮਾਇਤੀ ਰਹੀ ਹੈ | ਕੇਂਦਰ ਸਰਕਾਰ ਦੀਆਂ ਜਾਂਚ ਏਜੰਸੀਆਂ ਆਪਣਾ ਕੰਮ ਪੂਰੀ ਨਿਰਪੱਖਤਾ ਨਾਲ ਕਰ ਰਹੀਆਂ ਹਨ ਅਤੇ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਜਾਵੇਗਾ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਮੁਖ਼ਤਿਆਰ ਸਿੰਘ ਸੰਧੂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਵਿਚ ਜਾ ਕੇ ਭਾਜਪਾ ਦੀਆਂ ਨੀਤੀਆਂ ਅਤੇ ਉਪਲਬਧੀਆਂ ਬਾਰੇ ਜਾਣਕਾਰੀ ਦੇਣ ਤਾਂ ਜੋ ਸਚਾਈ ਲੋਕਾਂ ਸਾਹਮਣੇ ਆ ਸਕੇ |
ਪਿਛਲੀ ਖ਼ਬਰ ਸਿਵਲ ਸਰਜਨ ਅਸ਼ੋਕ ਕੁਮਾਰ ਸਿੰਗਲਾ ਨੂੰ ਅਹੁਦਾ ਸੰਭਾਲਣ 'ਤੇ ਭੇਜੀਆਂ ਸ਼ੁੱਭ ਕਾਮਨਾਵਾਂ ਸਿਹਤ ਵਿਭਾਗ 'ਚ ਸ਼ਾਨਦਾਰ ਸੇ... ਅਗਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ 'ਚ ਮਨਾਇਆ ਕੌਮੀ ਤਕਨਾਲੋਜੀ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।