03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਨੇ ਕੀਤੀ ਅਹਿਮ ਪ੍ਰੈੱਸ ਕਾਨਫ਼ਰੰਸ

ਅਜੀਤ ਡੈਸਕ 17-05-2026
ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਜਪਾ ਨਗਰ ਨਿਗਮ ਚੋਣਾਂ ਵਿਚ ਸਾਰੇ 50 ਵਾਰਡਾਂ ਵਿਚ ਆਪਣੇ ਉਮੀਦਵਾਰ ਖੜ੍ਹੇ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਕਈ ਵਾਰਡਾਂ ਵਿਚ ਇਕ-ਇਕ ਸੀਟ ਲਈ ਦੋ ਤੋਂ ਤਿੰਨ, ਜਦਕਿ ਕੁਝ ਥਾਵਾਂ 'ਤੇ ਇਸ ਤੋਂ ਵੀ ਵੱਧ ਦਾਅਵੇਦਾਰ ਸਾਹਮਣੇ ਆਏ ਹਨ, ਜਿਸ ਕਾਰਨ ਉਮੀਦਵਾਰਾਂ ਦੀ ਚੋਣ ਵਿਚ ਕਾਫ਼ੀ ਮੁਸ਼ਕਿਲ ਆ ਰਹੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਲਈ ਇਹ ਸਭ ਤੋਂ ਵੱਡੀ ਉਪਲਬਧੀ ਹੈ ਕਿ ਪਾਰਟੀ ਹਰ ਸੀਟ 'ਤੇ ਮਜ਼ਬੂਤੀ ਨਾਲ ਚੋਣ ਲੜ ਰਹੀ ਹੈ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਕੇਪੈਨ ਕਮੇਟੀ ਦੇ ਕਨਵੀਨਰ ਰਾਕੇਸ਼ ਸ਼ਰਮਾ, ਪ੍ਰਦੇਸ਼ ਭਾਜਪਾ ਦੇ ਮੁੱਖ ਬੁਲਾਰੇ ਨਿਧੜਕ ਸਿੰਘ ਬਰਾੜ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ, ਜ਼ਿਲ੍ਹਾ ਜਰਨਲ ਸਕੱਤਰ ਮੁਖ਼ਤਿਆਰ ਸਿੰਘ, ਜ਼ਿਲ੍ਹਾ ਉਪ ਪ੍ਰਧਾਨ ਵਿੱਕੀ ਸਿਤਾਰਾ, ਜ਼ਿਲ੍ਹਾ ਉਪ ਪ੍ਰਧਾਨ ਰਾਹੁਲ ਗਰਗ ਆਦਿ ਹਾਜ਼ਰ ਸਨ | ਡਾ. ਹਰਜੋਤ ਕਮਲ ਨੇ ਦੋਸ਼ ਲਾਇਆ ਕਿ ਸੱਤਾ ਪੱਖ ਦੇ ਲੋਕਾਂ ਵਲੋਂ ਭਾਜਪਾ ਦੀ ਟਿਕਟ 'ਤੇ ਚੋਣ ਲੜਨ ਦੀ ਸੋਚ ਰਹੇ ਕਈ ਸੰਭਾਵੀ ਉਮੀਦਵਾਰਾਂ ਨੂੰ ਧਮਕੀਆਂ ਦਿੱਤੀਆਂ ਪਰ ਇਸ ਦੇ ਬਾਵਜੂਦ ਭਾਜਪਾ ਦੇ ਉਮੀਦਵਾਰ ਨਿਡਰ ਹੋ ਕੇ ਚੋਣ ਮੈਦਾਨ ਵਿਚ ਉੱਤਰ ਰਹੇ ਹਨ | ਭਾਰਤੀ ਜਨਤਾ ਪਾਰਟੀ ਦੇ ਨਗਰ ਨਿਗਮ ਚੋਣ ਕੋਆਰਡੀਨੇਟਰ ਰਾਕੇਸ਼ ਸ਼ਰਮਾ ਨੇ ਕਿਹਾ ਕਿ ਭਾਜਪਾ ਸਕਾਰਾਤਮਿਕ ਸੋਚ ਅਤੇ ਬਦਲਾਅ ਦੇ ਸੰਕਲਪ ਨਾਲ ਚੋਣ ਮੈਦਾਨ ਵਿਚ ਉੱਤਰੇਗੀ | ਉਨ੍ਹਾਂ ਕਿਹਾ ਕਿ ਜੇਕਰ ਸੱਤਾ ਪੱਖ ਕਿਸੇ ਵੀ ਉਮੀਦਵਾਰ ਨੂੰ ਧਮਕਾਉਣ ਜਾਂ ਤੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਪੂਰਾ ਪਾਰਟੀ ਸੰਗਠਨ ਉਸ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਰਹੇਗਾ | ਰਾਕੇਸ਼ ਸ਼ਰਮਾ ਨੇ ਕਿਹਾ ਕਿ ਅੱਜ ਸੱਤਾ ਵਿਚ ਬੈਠੇ ਲੋਕਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਕਾਰਜਕਾਲ ਲੰਮਾ ਨਹੀਂ ਰਹਿਣਾ | ਪੰਜਾਬ ਵਿਚ ਆਉਣ ਵਾਲੇ ਸਮੇਂ ਵਿਚ ਭਾਜਪਾ ਦੀ ਸਰਕਾਰ ਬਣੇਗੀ | ਭਾਜਪਾ ਨੇਤਾਵਾਂ ਨੇ ਦਾਅਵਾ ਕੀਤਾ ਕਿ ਕਈ ਕੋਸ਼ਿਸ਼ਾਂ ਦੇ ਬਾਵਜੂਦ ਸੱਤਾ ਪੱਖ ਨੇ ਹੁਣੇ ਤੋਂ ਹੀ ਆਪਣੀ ਹਾਰ ਮੰਨ ਲਈ ਹੈ |
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਲਈ ਅਬਜ਼ਰਵਰ ਡਾ. ਨਯਨ ਮੋਗਾ ਪੁੱਜੇ <br/> ਅਗਲੀ ਖ਼ਬਰ ਮੋਗਾ ਨਗਰ ਨਿਗਮ ਦੀਆਂ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।