04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕੋਟ ਈਸੇ ਖਾਂ ਵਾਰਡ 13 ਦੇ ਵੱਡੀ ਗਿਣਤੀ 'ਚ ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਿਲ

ਅਜੀਤ ਡੈਸਕ 17-05-2026
ਕੋਟ ਈਸੇ ਖਾਂ, 16 ਮਈ (ਗੁਰਮੀਤ ਸਿੰਘ ਖਾਲਸਾ)-ਕੋਟ ਈਸੇ ਖਾਂ ਵਾਰਡ ਨੰਬਰ 13 ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਮੈਦਾਨ ਵਿਚ ਉਤਾਰੇ ਆਗੂ ਹਰਜਿੰਦਰਪਾਲ ਸਿੰਘ ਉਰਫ ਪਾਲਾ ਨੈਸਲੇ ਵਾਲਿਆਂ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਵਾਰਡ ਵਾਸੀ ਬਾਬੂ ਸਿੰਘ ਕੈਂਸਰੇ ਦੇ ਸਥਾਨ 'ਤੇ ਇਕੱਤਰਤਾ ਕਰਦਿਆਂ ਬਹੁ ਗਿਣਤੀ ਪਰਿਵਾਰਾਂ ਨੇ ਹਲਕਾ ਧਰਮਕੋਟ ਦੇ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ¢ ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਦਾਤੇਵਾਲ, ਸਰਕਲ ਪ੍ਰਧਾਨ ਗੁਰਮੀਤ ਸਿੰਘ ਗਗੜਾ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਲੋਕ ਸਵ: ਜਥੇਦਾਰ ਤੋਤਾ ਸਿੰਘ ਵਲੋਂ ਕੀਤੇ ਅਥਾਹ ਵਿਕਾਸ ਕਾਰਜਾਂ ਨੂੰ ਅੱਜ ਵੀ ਚੇਤੇ ਕਰਦੇ ਹਨ ¢ ਇਸ ਮੌਕੇ ਉਮੀਦਵਾਰ ਹਰਜਿੰਦਰਪਾਲ ਸਿੰਘ ਨੇ ਕਿਹਾ ਕਿ ਜੇਕਰ ਉਹ ਇਹ ਚੋਣ ਜਿੱਤਦੇ ਹਨ ਤਾਂ ਹਰ ਇਕ ਦੇ ਦੁੱਖ ਸੁੱਖ ਤੋਂ ਇਲਾਵਾ ਵਾਰਡ ਦੇ ਕੰਮਾਂ 'ਚ ਤਨਦੇਹੀ ਨਾਲ ਆਪਣੀ ਸੇਵਾ ਨਿਭਾਉਣਗੇ ¢ ਇਸ ਮੌਕੇ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਵਾਲੇ ਬਹੁਗਿਣਤੀ ਪਰਿਵਾਰਾਂ ਨੇ ਵਿਸ਼ਵਾਸ ਦਵਾਇਆ ਕਿ ਉਹ ਵਾਰਡ ਨੰਬਰ 13 ਤੋਂ ਅਕਾਲੀ ਉਮੀਦਵਾਰ ਹਰਜਿੰਦਰਪਾਲ ਸਿੰਘ ਨੂੰ ਵੱਡੀ ਲੀਡ ਨਾਲ ਜਿਤਾਉਣਗੇ ¢ ਇਸ ਮੌਕੇ ਵਾਰਡ ਵਾਸੀਆਂ ਤੋਂ ਇਲਾਵਾ ਅਕਾਲੀ ਆਗੂ ਤੇ ਵਰਕਰ ਵੀ ਮੌਜੂਦ ਰਹੇ¢
ਪਿਛਲੀ ਖ਼ਬਰ ਕੋਟ ਈਸੇ ਖਾਂ ਵਾਰਡ 10 ਤੋਂ 'ਆਪ' ਉਮੀਦਵਾਰ ਸਚਿਨ ਧੀਰ ਨੇ ਕਰਵਾਈ ਨਾਮਜ਼ਦਗੀ ਅਗਲੀ ਖ਼ਬਰ ਨਗਰ ਨਿਗਮ ਚੋਣਾਂ ਲਈ ਅਬਜ਼ਰਵਰ ਡਾ. ਨਯਨ ਮੋਗਾ ਪੁੱਜੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।