27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪਿੰਡ ਹਿੰਮਤਪੁਰਾ ਤੋਂ ਖੋਟੇ ਤੱਕ ਟੁੱਟੀ ਸੜਕ ਖ਼ਿਲਾਫ਼ ਲੋਕਾਂ ਨੇ ਸੜਕ ਕੀਤੀ ਜਾਮ <br/>

ਅਜੀਤ ਡੈਸਕ 18-05-2026
ਨਿਹਾਲ ਸਿੰਘ ਵਾਲਾ, 17 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪਿੰਡ ਹਿੰਮਤਪੁਰਾ ਤੋਂ ਖੋਟੇ ਤੱਕ ਦੀ ਖਸਤਾ ਹਾਲ ਸੜਕ ਤੋਂ ਤੰਗ ਆ ਕੇ ਪਿੰਡ ਭਾਗੀਕੇ ਵਿਖੇ ਬਾਹਰਲੀ ਬਸਤੀ ਦੇ ਲੋਕਾਂ ਨੇ ਅੱਜ ਸੜਕ ਜਾਮ ਕਰਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ | ਲੋਕਾਂ ਨੇ ਕਿਹਾ ਕਿ ਸੜਕ 'ਚ ਵੱਡੇ-ਵੱਡੇ ਖੱਡੇ ਪਏ ਹੋਣ ਕਾਰਨ ਹਰ ਰੋਜ਼ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ ਅਤੇ ਆਵਾਜਾਈ ਕਰਨ ਵਾਲਿਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਕਈ ਵਾਰ ਸੰਬੰਧਿਤ ਵਿਭਾਗ ਅਤੇ ਪ੍ਰਸ਼ਾਸਨ ਨੂੰ ਸੜਕ ਦੀ ਮੁਰੰਮਤ ਲਈ ਅਪੀਲ ਕੀਤੀ ਗਈ ਪਰ ਕਿਸੇ ਵੀ ਅਧਿਕਾਰੀ ਨੇ ਇਸ ਵੱਲ ਧਿਆਨ ਨਹੀਂ ਦਿੱਤਾ | ਗ਼ੁੱਸੇ ਵਿਚ ਆਏ ਲੋਕਾਂ ਨੇ ਸੜਕ ਉੱਪਰ ਧਰਨਾ ਲਗਾ ਕੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਧਰਨੇ ਦੌਰਾਨ ਲੋਕਾਂ ਨੇ ਕਿਹਾ ਕਿ ਬਰਸਾਤ ਦੇ ਦਿਨਾਂ 'ਚ ਸੜਕ ਦੀ ਹਾਲਤ ਹੋਰ ਵੀ ਬਦਤਰ ਹੋ ਜਾਂਦੀ ਹੈ, ਜਿਸ ਕਾਰਨ ਸਕੂਲੀ ਬੱਚਿਆਂ, ਮਰੀਜ਼ਾਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਸਭ ਤੋਂ ਵੱਧ ਦਿੱਕਤ ਆਉਂਦੀ ਹੈ | ਲੋਕਾਂ ਨੇ ਚੇਤਾਵਨੀ ਦਿੱਤੀ ਕਿ ਜੇ ਜਲਦ ਹੀ ਸੜਕ ਬਣਾਉਣ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਪੁੱਜੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਮੰਗ ਉੱਚ ਅਧਿਕਾਰੀਆਂ ਤੱਕ ਪਹੁੰਚਾ ਕੇ ਜਲਦ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ | ਇਸ ਮੌਕੇ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਜਤਿੰਦਰ ਸਿੰਘ ਅਤੇ ਪਿੰਡ ਭਾਗੀਕੇ ਦੇ ਸਰਪੰਚ ਸੁਖਦੀਪ ਸਿੰਘ ਵੱਲੋਂ ਧਰਨਾਕਾਰੀਆਂ ਨੂੰ ਭਰੋਸਾ ਦਵਾਇਆ ਗਿਆ ਕਿ ਉਨ੍ਹਾਂ ਦੀ ਮੀਟਿੰਗ ਕੱਲ੍ਹ ਨੂੰ ਐਸ. ਡੀ. ਐਮ. ਨਾਲ ਕਰਵਾਉਣ ਦਾ ਭਰੋਸਾ ਦਿੱਤਾ ਜਿਸ ਤੋਂ ਬਾਅਦ ਲੋਕਾਂ ਨੇ ਧਰਨਾ ਚੱਕਿਆਂ | ਧਰਨਾਕਾਰੀਆਂ ਨੇ ਕਿਹਾ ਗਿਆ ਕਿ ਜੇਕਰ ਐਸ. ਡੀ. ਐਮ. ਨਾਲ ਮੀਟਿੰਗ ਤੋਂ ਬਾਅਦ ਕੋਈ ਨਤੀਜਾ ਨਹੀਂ ਨਿਕਲਦਾ ਤਾਂ ਧਰਨਾ ਮੁੜ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਰਣਜੀਤ ਸਿੰਘ, ਸੁਖਦੀਪ ਸਿੰਘ, ਨਿਰਭੈ ਸਿੰਘ, ਮਨਮਿੰਦਰ ਕੌਰ, ਵੀਨਾ ਰਾਣੀ, ਭੁੱਲਦੀਪ ਕੌਰ, ਚਰਨਜੀਤ ਕੌਰ, ਜਗਤਾਰ ਸਿੰਘ, ਬਸੰਤ ਕੌਰ, ਲੱਛਮੀ ਕੌਰ, ਬਿੱਕਰ ਸਿੰਘ, ਕੁਲਦੀਪ ਕੌਰ, ਮੁਖਤਿਆਰ ਕੌਰ, ਮਨਪ੍ਰੀਤ ਕੌਰ ਅਤੇ ਸਮੂਹ ਬਸਤੀ ਦੇ ਲੋਕ ਹਾਜ਼ਰ ਸਨ |

ਪਿਛਲੀ ਖ਼ਬਰ ਦੀਪਗੜ੍ਹ ਦੇ ਨੌਜਵਾਨ ਦੀ ਨਿਊਜ਼ੀਲੈਂਡ 'ਚ ਸੜਕ ਹਾਦਸੇ 'ਚ ਹੋਈ ਮੌਤ ਅਗਲੀ ਖ਼ਬਰ ਨਗਰ ਨਿਗਮ ਬਰਨਾਲਾ ਦੇ ਸਾਰੇ ਵਾਰਡਾਂ 'ਚ 'ਆਪ' ਨੇ ਪੇਸ਼ ਕੀਤੀ ਮਜ਼ਬੂਤ ਦਾਅਵੇਦਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।