26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਵਿਕਾਸ ਦੇ ਮਸੀਹਾ ਜਥੇਦਾਰ ਤੋਤਾ ਸਿੰਘ ਦੀ ਚੌਥੀ ਬਰਸੀ 21 ਨੂੰ -ਅਕਾਲੀ ਆਗੂ

ਅਜੀਤ ਡੈਸਕ 18-05-2026
ਕਿਸ਼ਨਪੁਰਾ ਕਲਾਂ, 17 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਦੀ ਸਿਆਸਤ ਦੇ ਥੰਮ੍ਹ, ਜ਼ਿਲੇ੍ਹ ਮੋਗੇ ਦਾ ਮਾਣ ਹਲਕਾ ਧਰਮਕੋਟ ਦੇ ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਸਾਲਾਨਾ ਚੌਥੀ ਬਰਸੀ 21 ਮਈ ਦਿਨ ਵੀਰਵਾਰ ਨੂੰ ਗੁਰਦੁਆਰਾ ਸਾਹਿਬ ਸ੍ਰੀ ਹਜ਼ੂਰ ਸਾਹਿਬ ਢੋਲੇਵਾਲਾ ਰੋਡ ਧਰਮਕੋਟ ਵਿਖੇ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਮਨਾਈ ਜਾ ਰਹੀ ਹੈ | ਪ੍ਰੈਸ ਨਾਲ ਗੱਲਬਾਤ ਕਰਦਿਆਂ ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ ਚੱਕ ਤਾਰੇ ਵਾਲਾ, ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ, ਚਰਨਜੀਤ ਸਿੰਘ ਗੋਰਾ ਬਰਾੜ, ਪੰਚ ਜਸਵਿੰਦਰ ਸਿੰਘ ਔਲਖ, ਪ੍ਰਧਾਨ ਜਸਵੀਰ ਸਿੰਘ ਸ਼ਾਹ ਨੇ ਕਿਹਾ ਕਿ 19 ਮਈ ਸ੍ਰੀ ਅਖੰਡ ਪਾਠ ਆਰੰਭ ਹਨ ਜਿਨ੍ਹਾਂ ਦੇ ਭੋਗ 21 ਮਈ ਦਿਨ ਵੀਰਵਾਰ ਪਾਏ ਜਾਣਗੇ | ਉਨ੍ਹਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਲੋਕਾਂ ਦੇ ਹਰਮਨ ਪਿਆਰੇ ਨੇਤਾ ਸਨ ਜਿਨ੍ਹਾਂ ਨੇ ਮੋਗਾ ਜ਼ਿਲੇ੍ਹ ਖ਼ਾਸ ਕਰ ਧਰਮਕੋਟ ਦਾ ਵੱਡੀ ਪੱਧਰ 'ਤੇ ਵਿਕਾਸ ਕਰਵਾ ਕੇ ਲੋਕਾਂ ਦੇ ਮਨਾਂ 'ਚ ਆਪਣੀ ਵੱਖਰੀ ਜਗ੍ਹਾ ਬਣਾਈ ਹੋਈ ਸੀ ਅਤੇ ਉਨ੍ਹਾਂ ਨੇ ਹਮੇਸ਼ਾ ਸੱਚ ਦਾ ਸਾਥ ਦਿੱਤਾ ਜਿਸ ਕਰ ਕੇ ਸੰਗਤਾਂ 21 ਮਈ ਨੂੰ ਬਰਸੀ ਸਮਾਗਮ 'ਚ ਪਹੁੰਚ ਕੇ ਆਪਣੇ ਮਹਿਬੂਬ ਨੇਤਾ ਜਥੇਦਾਰ ਤੋਤਾ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਗੇ | ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸਮੂਹ ਸੰਗਤ ਨੂੰ ਟਾਈਮ ਸਿਰ ਪਹੁੰਚ ਦੀ ਅਪੀਲ ਕੀਤੀ | ਇਸ ਮੌਕੇ ਸਾਬਕਾ ਸਰਪੰਚ ਰੇਸ਼ਮ ਸਿੰਘ, ਸਾਬਕਾ ਸਰਪੰਚ ਸਰਬਨ ਸਿੰਘ, ਪੰਚ ਜਗਦੀਪ ਸਿੰਘ ਢਿੱਲੋਂ, ਗੁਰਤੇਜ ਸਿੰਘ ਗਿੱਲ, ਡਾ. ਗੁਰਪ੍ਰੀਤ ਸਿੰਘ ਢਿੱਲੋਂ, ਰਣਜੀਤ ਸਿੰਘ ਮੱਲ੍ਹੀ, ਨੰਬਰਦਾਰ ਗੁਰਜਿੰਦਰ ਸਿੰਘ ਜੀਂਦੜਾ, ਜਸਮੀਤ ਸਿੰਘ ਗਿੱਲ, ਬਲਦੇਵ ਸਿੰਘ ਦੇਬੀ, ਜੀਵਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਨੇ ਕੇਂਦਰ ਤੇ ਪੰਜਾਬ ਦੇ ਗਵਰਨਰ ਦੀਆਂ ਅਰਥੀਆਂ ਸਾੜੀਆਂ-ਬਲੌਰ ਸਿੰਘ ਅਗਲੀ ਖ਼ਬਰ ਕਣਕ ਦੀਆਂ ਬੋਰੀਆਂ ਦੀ ਚੁਕਾਈ ਨਾ ਹੋਣ 'ਤੇ ਮਜ਼ਦੂਰਾਂ ਵਲੋਂ ਮੰਡੀ 'ਚ ਧਰਨਾ ਲਾ ਕੇ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।