26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ 'ਚ ਮੱਸਿਆ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 18-05-2026
ਬਾਘਾ ਪੁਰਾਣਾ, 17 ਮਈ (ਗੁਰਮੀਤ ਸਿੰਘ ਮਾਣੂੰਕੇ)-ਮੀਰੀ ਪੀਰੀ ਦੇ ਮਾਲਕ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਖੁਮਾਣੀਸਰ ਸਾਹਿਬ ਜੈ ਸਿੰਘ ਵਾਲਾ ਰੋਡ ਚੰਦ ਪੁਰਾਣਾ (ਮੋਗਾ) ਵਿਖੇ ਸ਼ਰਧਾ ਨਾਲ ਮੱਸਿਆ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਇਸ ਪਵਿੱਤਰ ਧਾਰਮਿਕ ਅਸਥਾਨ 'ਤੇ ਦੂਰੋਂ-ਨੇੜਿਓਾ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਸਰੋਵਰ 'ਚ ਇਸਨਾਨ ਕਰਨ ਉਪਰੰਤ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਈਆਂ | ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਵਿੱਤਰ ਧਾਰਮਿਕ ਅਸਥਾਨ 'ਤੇ ਸੰਗਤਾਂ ਵਲੋਂ ਸ਼ਰਧਾ ਨਾਲ ਕੀਤੀਆਂ ਅਰਦਾਸ ਬੇਨਤੀਆਂ ਪੂਰੀਆਂ ਹੁੰਦੀਆਂ ਹਨ ਜਿਸ ਸਦਕਾ ਪੰਜਾਬ ਦੇ ਕੋਨੇ-ਕੋਨੇ 'ਚੋਂ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਸਾਹਿਬ 'ਚ ਮੱਸਿਆ ਦੇ ਦਿਹਾੜੇ 'ਤੇ ਨਤਮਸਤਕ ਹੁੰਦੀਆਂ ਹਨ | ਇਸ ਮੌਕੇ ਸ਼੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਜਿਸ ਉਪਰੰਤ ਬਾਬਾ ਬਲਵਿੰਦਰ ਸਿੰਘ ਵਲੋਂ ਕਥਾ ਕੀਰਤਨ ਰਾਹੀ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਗਿਆ ਅਤੇ ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ | ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਵਲੋਂ ਪੰਜਾਬ ਭਰ ਤੋਂ ਸੰਗਤਾਂ ਨੂੰ ਹਰ ਮੱਸਿਆ ਦੇ ਦਿਹਾੜੇ 'ਤੇ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ ਕੀਤੀ ਗਈ |
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਨੇ ਕੇਂਦਰ ਤੇ ਪੰਜਾਬ ਦੇ ਗਵਰਨਰ ਦੀਆਂ ਅਰਥੀਆਂ ਸਾੜੀਆਂ-ਬਲੌਰ ਸਿੰਘ ਅਗਲੀ ਖ਼ਬਰ ਸਿਵਲ ਸੁਸਾਇਟੀ ਮੋਗਾ ਨੇ ਸੁੰਦਰੀਕਰਨ ਪ੍ਰੋਜੈਕਟਾਂ ਵਿਚ ਵਰਤੇ ਜਾ ਰਹੇ ਮੈਟੀਰੀਅਲ ਦੀ ਜਾਂਚ ਲਈ ਸੈਂਪਲ ਕੀਤੇ ਇਕੱਠੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।