26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਕਰਵਾਇਆ ਡਰਾਇੰਗ ਮੁਕਾਬਲਾ

ਅਜੀਤ ਡੈਸਕ 18-05-2026
ਮੋਗਾ, 17 ਮਈ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਵਿਦਿਆਰਥੀਆਂ ਦੇ ਕਲਾਤਮਿਕ ਹੁਨਰ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਕੁਦਰਤ ਨਾਲ ਜੋੜਨ ਦੇ ਮਕਸਦ ਨਾਲ ਇਕ ਸ਼ਾਨਦਾਰ ਡਰਾਇੰਗ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਸਕੂਲ ਦੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ | ਇਸ ਵਾਰ ਮੁਕਾਬਲੇ ਦਾ ਮੁੱਖ ਵਿਸ਼ਾ ਵਾਤਾਵਰਨ ਰੱਖਿਆ ਗਿਆ ਸੀ | ਵਿਦਿਆਰਥੀਆਂ ਨੇ ਆਪਣੀ ਸੋਚ ਅਤੇ ਰੰਗਾਂ ਦੇ ਸੁਮੇਲ ਰਾਹੀਂ ਡਰਾਇੰਗ ਸ਼ੀਟਾਂ 'ਤੇ ਵਾਤਾਵਰਨ ਦੀ ਸੰਭਾਲ, ਰੁੱਖਾਂ ਦੀ ਮਹੱਤਤਾ, ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਅਤੇ ਧਰਤੀ ਨੂੰ ਹਰੀ-ਭਰੀ ਰੱਖਣ ਦੇ ਖ਼ੂਬਸੂਰਤ ਸੁਨੇਹੇ ਉੱਕਰੇ | ਛੋਟੇ ਬੱਚਿਆਂ ਦੀ ਸਿਰਜਣਾਤਮਿਕਤਾ ਅਤੇ ਵਾਤਾਵਰਨ ਪ੍ਰਤੀ ਉਨ੍ਹਾਂ ਦੀ ਸੋਚ ਦੇਖਣਯੋਗ ਸੀ | ਸਕੂਲ ਪ੍ਰਬੰਧਕਾਂ ਅਤੇ ਪਿ੍ੰਸੀਪਲ ਵਲੋਂ ਬੱਚਿਆਂ ਦੀ ਇਸ ਕੋਸ਼ਿਸ਼ ਦੀ ਭਰਪੂਰ ਸ਼ਲਾਘਾ ਕੀਤੀ ਗਈ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਨਾ ਸਿਰਫ਼ ਬੱਚਿਆਂ ਅੰਦਰ ਛੁਪੀ ਕਲਾ ਨੂੰ ਬਾਹਰ ਲਿਆਉਂਦੇ ਹਨ, ਸਗੋਂ ਉਨ੍ਹਾਂ ਨੂੰ ਸਮਾਜਿਕ ਅਤੇ ਵਾਤਾਵਰਨਿਕ ਮੁੱਦਿਆਂ ਪ੍ਰਤੀ ਸੰਵੇਦਨਸ਼ੀਲ ਵੀ ਬਣਾਉਂਦੇ ਹਨ | ਮੁਕਾਬਲੇ ਦੇ ਅਖੀਰ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ |
ਪਿਛਲੀ ਖ਼ਬਰ ਏਕ ਸ਼ਾਮ ਬਾਲਾ ਜੀ ਕੇ ਨਾਮ ਭਜਨ ਸੰਧਿਆ ਕੀਤੀ ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਨੇ ਕੇਂਦਰ ਤੇ ਪੰਜਾਬ ਦੇ ਗਵਰਨਰ ਦੀਆਂ ਅਰਥੀਆਂ ਸਾੜੀਆਂ-ਬਲੌਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।