26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕਿਸਾਨਾਂ 'ਤੇ ਕੀਤੇ ਅੱਥਰੂ ਗੈਸ ਤੇ ਲਾਠੀਚਾਰਜ ਕਰਨ ਖ਼ਿਲਾਫ਼ ਭਾਜਪਾ ਤੇ ਰਾਜਪਾਲ ਦੇ ਪੁਤਲੇ ਫੂਕੇ

ਅਜੀਤ ਡੈਸਕ 18-05-2026
ਬੱਧਨੀ ਕਲਾਂ, 17 ਮਈ (ਸੰਜੀਵ ਕੋਛੜ)-15 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਪੰਜਾਬ ਦੇ ਸੱਦੇ ਤੇ ਦਰਿਆਈ ਪਾਣੀ ਤੇ ਚੰਡੀਗੜ੍ਹ ਨਾਲ਼ ਸੰਬੰਧਿਤ ਮੁੱਦਿਆਂ ਤੇ ਗਵਰਨਰ ਹਾਊਸ ਵੱਲ ਮੁਜ਼ਾਹਰਾ ਕਰਕੇ ਮੰਗ ਪੱਤਰ ਦੇਣ ਗਏ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਦਾਗ਼ਣ, ਲਾਠੀਚਾਰਜ ਤੇ ਕਿਸਾਨਾਂ ਦੀ ਗਿ੍ਫ਼ਤਾਰੀ ਖ਼ਿਲਾਫ਼ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਮੱਲੇਆਣਾ, ਬੱਧਨੀ ਤੇ ਦੌਧਰ ਸ਼ਰਕੀ ਵਿਖੇ ਭਾਜਪਾ ਤੇ ਗਵਰਨਰ ਦੇ ਪੁਤਲੇ ਫੂਕੇ ਗਏ | ਇਸ ਦੌਰਾਨ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਆਗੂ ਤੇ ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ ਤੇ ਬਲਾਕ ਪੈੱ੍ਰਸ ਸਕੱਤਰ ਨਛੱਤਰ ਸਿੰਘ ਦੌਧਰ ਸ਼ਰਕੀ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਸਥਾਈ ਤੌਰ 'ਤੇ ਮੈਂਬਰਸ਼ਿਪ ਖ਼ਤਮ ਕਰਨ ਖ਼ਿਲਾਫ਼ ਚੰਡੀਗੜ੍ਹ ਗਵਰਨਰ ਹਾਊਸ ਵੱਲ ਮੁਜ਼ਾਹਰਾ ਕਰਕੇ ਮੰਗ ਪੱਤਰ ਦਿੱਤਾ ਜਾਣਾ ਸੀ | ਪ੍ਰੰਤੂ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਤੇ ਕੰਡਿਆਲੀ ਤਾਰ ਲਗਾਏ ਗਏ ਸੀ | ਜਦੋਂ ਕਿਸਾਨ ਸ਼ਾਂਤਮਈ ਅੱਗੇ ਵਧਣ ਲੱਗੇ ਤਾਂ ਕਿਸਾਨਾਂ ਉੱਪਰ ਅੰਨ੍ਹੇਵਾਹ ਲਾਠੀਚਾਰਜ ਤੇ ਅੱਥਰੂ ਗੈੱਸ ਦੇ ਗੋਲੇ ਦਾਗੇ ਗਏ ਜਿਸ ਕਾਰਨ ਬਹੁਤ ਸਾਰੇ ਕਿਸਾਨਾਂ ਦੇ ਜ਼ਖਮੀ ਹੋਣ ਦੇ ਨਾਲ-ਨਾਲ ਪੱਗਾਂ ਵੀ ਲੱਥ ਗਈਆਂ | ਕੇਂਦਰ ਸਰਕਾਰ ਦੇ ਇਸ ਬੇਰਹਿਮ ਰਵੱਈਏ ਦੀ ਨਿੰਦਿਆ ਕੀਤੀ ਗਈ | ਇਸ ਮੌਕੇ ਬਲਾਕ ਆਗੂ ਛਿੰਦਰ ਸਿੰਘ, ਕਮਲਜੀਤ ਸਿੰਘ, ਮਲਕੀਤ ਸਿੰਘ, ਸ਼ਿੰਦਰ ਸਿੰਘ, ਬਹਾਦਰ ਸਿੰਘ ਸਾਬਕਾ ਮੈਂਬਰ, ਸੁਖਜਿੰਦਰ ਸਿੰਘ ਸੁੱਖਾ ਖ਼ਾਲਸਾ, ਗੁਲਵੰਤ ਸਿੰਘ, ਜਸਵੰਤ ਸਿੰਘ, ਨਿੱਕਾ ਸਿੰਘ, ਉਂਕਾਰ ਸਿੰਘ, ਚੰਦ ਸਿੰਘ, ਮੱਘਰ ਸਿੰਘ, ਗੁਰਦੇਵ ਸਿੰਘ ਧਾਲੀਵਾਲ ਤੇ ਬਲਾਕ ਆਗੂ ਜਗਦੀਪ ਸਿੰਘ ਦੌਧਰ ਫੋਰਮੈਨ, ਕੇਵਲ ਸਿੰਘ, ਸੁਸ਼ੀਲ ਕੁਮਾਰ ਦੌਧਰ, ਬਸੰਤ ਸਿੰਘ ਦੌਧਰ ਆਦਿ ਸ਼ਾਮਲ ਹੋਏ |
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਏਕ ਸ਼ਾਮ ਬਾਲਾ ਜੀ ਕੇ ਨਾਮ ਭਜਨ ਸੰਧਿਆ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।