26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 18-05-2026
ਠੱਠੀ ਭਾਈ, 15 ਮਈ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਲਈ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦਾ ਦਸਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ | ਦਸਵੀਂ ਜਮਾਤ 'ਚੋਂ ਸੁਖਵੀਰ ਕੌਰ ਨੇ 555 ਅੰਕ ਪ੍ਰਾਪਤ ਕਰਦੇ ਹੋਏ ਪਹਿਲਾਂ ਸਥਾਨ, ਲੱਛਮੀ ਕੌਰ ਨੇ 541 ਅਤੇ ਰਾਜਵੀਰ ਕੌਰ ਨੇ 539 ਅੰਕ ਪ੍ਰਾਪਤ ਕਰਦੇ ਹੋਏ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ | ਇਸ ਖ਼ੁਸ਼ੀ ਦੇ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ | ਡੇਰਾ ਭੋਰਾ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ, ਸਮੂਹ ਪ੍ਰਬੰਧਕੀ ਕਮੇਟੀ ਦੇ ਮੈਂਬਰ ਸਾਹਿਬਾਨ ਚਰਨਜੀਤ ਸਿੰਘ ਗੱਬੀ, ਚਰਨਜੀਤ ਸਿੰਘ ਸਿੱਧੂ, ਅਜਮੇਰ ਸਿੰਘ, ਜੱਸਾ ਸਿੰਘ ਬਰਾੜ, ਸੁਖਦੇਵ ਸਿੰਘ, ਦਿਆ ਸਿੰਘ ਵਲੋਂ ਸ਼ਾਨਦਾਰ ਨਤੀਜਾ ਆਉਣ 'ਤੇ ਵਿਦਿਆਰਥਣਾਂ, ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਤਹਿ ਦਿਲੋਂ ਵਧਾਈ ਦਿੱਤੀ ਅਤੇ ਖ਼ੁਸ਼ੀ ਜਾਹਿਰ ਕਰਦੇ ਹੋਏ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਦਿਆਰਥਣਾਂ ਵਲੋਂ ਬੋਰਡ ਨਤੀਜਿਆਂ ਵਿਚ ਵਧੀਆ ਅੰਕ ਹਾਸਲ ਕਰਦੇ ਹੋਏ ਇਸ ਸੰਸਥਾ ਦਾ ਮਾਣ ਵਧਾਇਆ ਹੈ | ਸਕੂਲ ਦੇ ਪਿ੍ੰਸੀਪਲ ਡਾਕਟਰ ਗੁਰਜੀਤ ਕੌਰ ਅਤੇ ਮੈਡਮ ਇੰਦਰਵੀਰ ਕੌਰ ਵਲੋਂ ਵੀ ਸਾਰੇ ਹੀ ਪੁਜ਼ੀਸ਼ਨ ਹੋਲਡਰ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਦਾ ਦਸਵੀਂ ਤੇ ਬਾਰਵੀ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਕਿਸਾਨਾਂ 'ਤੇ ਕੀਤੇ ਅੱਥਰੂ ਗੈਸ ਤੇ ਲਾਠੀਚਾਰਜ ਕਰਨ ਖ਼ਿਲਾਫ਼ ਭਾਜਪਾ ਤੇ ਰਾਜਪਾਲ ਦੇ ਪੁਤਲੇ ਫੂਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।