26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਦਾ ਦਸਵੀਂ ਤੇ ਬਾਰਵੀ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 18-05-2026
ਨਿਹਾਲ ਸਿੰਘ ਵਾਲਾ, 17 ਮਈ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਅਤੇ ਬਾਰਵੀਂ ਜਮਾਤ ਦੇ ਨਤੀਜਿਆਂ 'ਚ ਇਲਾਕੇ ਦੀ ਵਿਦਿਅਕ ਅਤੇ ਹਰ ਪੱਖੋਂ ਮੋਹਰੀ ਵਿਦਿਅਕ ਸੰਸਥਾ ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਦਾ ਦਸਵੀਂ ਅਤੇ ਬਾਰਵੀਂ ਨਤੀਜਾ ਸ਼ਾਨਦਾਰ 100 ਫ਼ੀਸਦੀ ਰਿਹਾ | ਸਕੂਲ ਦੇ ਪਿ੍ੰਸੀਪਲ ਰਾਮ ਸਿੰਘ ਰੌਂਤਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਦਸਵੀਂ ਜਮਾਤ ਦੇ ਨਤੀਜੇ 'ਚ ਵਿਦਿਆਰਥਣ ਮੋਨਿਕਾਜੀਤ ਕੌਰ ਪੁੱਤਰੀ ਗੁਰਜੀਤ ਸਿੰਘ ਰੌਂਤਾ ਨੇ 92 ਫ਼ੀਸਦੀ ਅੰਕਾਂ ਨਾਲ ਪਹਿਲਾ, ਨਾਜੀਆ ਬੀਬੀ ਪੁੱਤਰੀ ਸ਼ੌਕਤ ਅਲੀ ਬਾਰੇਵਾਲਾ ਨੇ 90 ਫ਼ੀਸਦੀ ਅੰਕਾਂ ਨਾਲ ਦੂਸਰਾ ਅਤੇ ਸੁਖਮਨਪ੍ਰੀਤ ਕੌਰ ਪੁੱਤਰੀ ਗੁਰਦੀਪ ਸਿੰਘ ਖਾਈ ਨੇ 84 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਬਾਕੀ ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ 80 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ 'ਚ ਦਸਵੀਂ ਦੀ ਪ੍ਰੀਖਿਆ ਪਾਸ ਕੀਤੀ | ਇਸੇ ਤਰ੍ਹਾਂ ਬਾਰਵੀਂ ਜਮਾਤ ਦੇ ਨਤੀਜੇ 'ਚ ਕਾਮਰਸ ਗਰੁੱਪ 'ਚੋਂ ਅਨੂੰ ਕੌਰ ਪੁੱਤਰੀ ਗੁਰਜੰਟ ਸਿੰਘ ਨੇ 92 ਫ਼ੀਸਦੀ ਅੰਕਾਂ ਨਾਲ ਪਹਿਲਾ, ਜਸਦੀਪ ਕੌਰ ਪੁੱਤਰੀ ਜਗਰਾਜ ਸਿੰਘ ਨੇ 88 ਫ਼ੀਸਦੀ ਅੰਕਾਂ ਨਾਲ ਦੂਜਾ, ਜਸਦੀਪ ਕੌਰ ਪੁੱਤਰੀ ਸਿਮਰਨਜੀਤ ਸਿੰਘ ਨੇ 88 ਫ਼ੀਸਦੀ ਅੰਕਾਂ ਨਾਲ ਤੀਜਾ, ਜਸ਼ਨਪ੍ਰੀਤ ਕੌਰ ਪੁੱਤਰੀ ਵੀਰਪਾਲ ਸਿੰਘ ਨੇ 87.4 ਫ਼ੀਸਦੀ ਅੰਕਾਂ ਨਾਲ ਚੌਥਾ ਸਥਾਨ ਅਤੇ ਬਾਕੀ ਵਿਦਿਆਰਥੀਆਂ ਨੇ 75 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ 'ਚ ਪ੍ਰੀਖਿਆ ਪਾਸ ਕੀਤੀ | ਆਰਟਸ ਗਰੁੱਪ 'ਚੋਂ ਪਵਨਦੀਪ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 88 ਫ਼ੀਸਦੀ ਅੰਕਾਂ ਨਾਲ ਪਹਿਲਾ, ਮਨਿੰਦਰ ਸਿੰਘ ਪੁੱਤਰ ਦੱਮਣ ਸਿੰਘ ਨੇ 88 ਫ਼ੀਸਦੀ ਅੰਕਾਂ ਨਾਲ ਦੂਜਾ, ਨਿਹਾਲ ਸਿੰਘ ਪੁੱਤਰ ਸਤਨਾਮ ਸਿੰਘ ਨੇ 85 ਫ਼ੀਸਦੀ ਅੰਕਾਂ ਨਾਲ ਪ੍ਰਾਪਤ ਤੀਜਾ, ਕਰਨਪ੍ਰੀਤ ਸਿੰਘ ਪੁੱਤਰ ਰਛਪਾਲ ਨੇ 82 ਫ਼ੀਸਦੀ ਅੰਕਾਂ ਨਾਲ ਪ੍ਰਾਪਤ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ ਅਤੇ ਬਾਕੀ ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ 'ਚ ਪ੍ਰੀਖਿਆ ਪਾਸ ਕੀਤੀ | ਸਾਇੰਸ ਗਰੁੱਪ 'ਚੋਂ ਜਸਕਰਨ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 86 ਫ਼ੀਸਦੀ ਅੰਕਾਂ ਨਾਲ ਪਹਿਲਾ, ਰਾਜਿੰਦਰ ਸਿੰਘ ਪੁੱਤਰ ਹਾਕਮ ਸਿੰਘ ਨੇ 83 ਫ਼ੀਸਦੀ ਅੰਕਾਂ ਨਾਲ ਦੂਜਾ, ਜਸ਼ਨਪ੍ਰੀਤ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ 83 ਫ਼ੀਸਦੀ ਅੰਕਾਂ ਨਾਲ ਤੀਜਾ, ਨਵਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਨੇ 80 ਫ਼ੀਸਦੀ ਅੰਕਾਂ ਨਾਲ ਚੌਥਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਧਿਆਪਕਾਂ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ | ਇਸ ਸ਼ਾਨਦਾਰ ਨਤੀਜੇ 'ਤੇ ਖੁਸ਼ੀ ਪ੍ਰਗਟ ਕਰਦਿਆਂ ਸਕੂਲ ਦੇ ਚੇਅਰਮੈਨ ਬਾਬਾ ਅਜੀਤ ਸਿੰਘ, ਪਿ੍ੰਸੀਪਲ ਰਾਮ ਸਿੰਘ ਰੌਂਤਾ, ਵਾਈਸ ਪਿ੍ੰਸੀਪਲ ਮੈਡਮ ਅਮਨਦੀਪ ਕੌਰ, ਮੈਡਮ ਰਮਨਪ੍ਰੀਤ ਕੌਰ ਕੋਆਰਡੀਨੇਟਰ ਪ੍ਰਾਇਮਰੀ ਵਿੰਗ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸੁਖਦੇਵ ਸਿੰਘ, ਨਰਿੰਦਰ ਕੁਮਾਰ, ਬਲਜਿੰਦਰ ਕੌਰ, ਵੀਰਪਾਲ ਕੌਰ, ਸੁਖਪਾਲ ਕੌਰ, ਹਰਪ੍ਰੀਤ ਕੌਰ, ਹਰਬੰਸ ਕੌਰ, ਪੁਸ਼ਪਿੰਦਰ ਕੌਰ, ਹਰਪ੍ਰੀਤ ਸਿੰਘ, ਸੁਖਵਿੰਦਰ ਕੌਰ, ਜਸਲੀਨ ਕੌਰ, ਅਨੂਦੀਪ ਕੌਰ, ਲੈਕ. ਪਰਮਜੀਤ ਕੌਰ, ਪਿੰਕਜੀਤ ਕੌਰ, ਕੰਵਲਜੀਤ ਕੌਰ, ਕਮਲਪ੍ਰੀਤ ਕੌਰ, ਗੁਰਪ੍ਰੀਤ ਕੌਰ, ਕਰਮਜੀਤ ਕੌਰ ਡੀ. ਪੀ., ਲੱਖਾ ਸਿੰਘ, ਗੁਰਸੇਵਕ ਸਿੰਘ,ਡੀ. ਪੀ. ਗੁਰਚਰਨ ਸਿੰਘ,ਪਰਵਿੰਦਰ ਸਿੰਘ, ਪ੍ਰਮਾਤਮਾ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਕਲਰਕ ਹਰਪ੍ਰੀਤ ਕੌਰ, ਕੋਮਲਪ੍ਰੀਤ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸੀ.ਐਚ.ਸੀ. ਬੱਧਨੀ ਕਲਾਂ 'ਚ ਮਨਾਇਆ ਹਾਈਪਰਟੈਨਸ਼ਨ ਕੰਟਰੋਲ ਡੇਅ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।