26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਮੀਰੀ ਪੀਰੀ ਸਿੱਖਿਆ ਸੰਸਥਾ ਕੁੱਸਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 18-05-2026
ਨਿਹਾਲ ਸਿੰਘ ਵਾਲਾ, 17 ਮਈ (ਸੁਖਦੇਵ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਦਾ ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨ ਕੀਤਾ ਗਿਆ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸਟਰੀਮਾਂ 'ਚ ਉੱਚ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਪਰਮਜੀਤ ਕੌਰ ਮੱਲ੍ਹਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਸਾਇੰਸ ਸਟਰੀਮ 'ਚੋਂ ਨਵਜੋਤ ਕੌਰ ਨੇ 81.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹਰਬੀਰ ਸਿੰਘ ਨੇ 80 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਜਸਮੀਤ ਬਾਵਾ ਨੇ 79 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ, ਆਰਟਸ ਸਟਰੀਮ 'ਚੋਂ ਸੁਪਨਪ੍ਰੀਤ ਕੌਰ ਨੇ 87.8 ਫ਼ੀਸਦੀ ਅੰਕਾਂ ਨਾਲ ਪਹਿਲਾ, ਹਰਲੀਨ ਕੌਰ ਨੇ 84 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਤਰਨਵੀਰ ਕੌਰ ਨੇ 79 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਕਾਮਰਸ ਸਟਰੀਮ 'ਚੋਂ ਜਸ਼ਨਦੀਪ ਕੌਰ ਨੇ 94.8 ਫ਼ੀਸਦੀ ਅੰਕਾਂ ਨਾਲ ਪਹਿਲਾ, ਗੁਰਸ਼ਰਨ ਸਿੰਘ 87.8 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਤਾਜਨੂਰ ਸਿੰਘ 86.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਨਤੀਜੇ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਸੰਸਥਾ ਦੇ ਚੇਅਰਮੈਨ ਜਗਜੀਤ ਸਿੰਘ ਯੂ.ਐਸ.ਏ., ਚੇਅਰਪਰਸਨ ਸੁਖਦੀਪ ਕੌਰ ਯੂ.ਐਸ.ਏ., ਐਮ.ਡੀ. ਕਸ਼ਮੀਰ ਸਿੰਘ ਅਤੇ ਪਿ੍ੰਸੀਪਲ ਪਰਮਜੀਤ ਕੌਰ ਮੱਲ੍ਹਾ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ | ਇਸ ਮੌਕੇ ਬਾਰ੍ਹਵੀਂ ਦੇ ਨਤੀਜੇ 'ਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਵਾਈਸ ਪਿ੍ੰਸੀਪਲ ਹਰਦੀਪ ਸਿੰਘ ਚਕਰ, ਨਿਰਮਲ ਸਿੰਘ ਖ਼ਾਲਸਾ, ਮੈਡਮ ਪਵਨਜੀਤ ਕੌਰ, ਏਕਜੀਤ ਕੌਰ, ਰਮਨਦੀਪ ਕੌਰ (ਸਾਰੇ ਕੋਆਰਡੀਨੇਟਰ, ਸਮੁੱਚਾ ਸਕੂਲ ਸਟਾਫ਼ ਅਤੇ ਬੱਚਿਆਂ ਦੇ
ਪਿਛਲੀ ਖ਼ਬਰ ਵਾਰਡ ਨੰਬਰ 10 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰਫ਼ਿਰੋਜ਼ ਅਲੀ ਭੁੱਟੋ ਨੂੰ ਮਿਲ ਰਿਹਾ ਵੱਡਾ ਹੁੰਗਾਰਾ ਅਗਲੀ ਖ਼ਬਰ ਡੀ.ਐਮ. ਕਾਲਜ ਮੋਗਾ ਦੇ ਖਿਡਾਰੀ ਏਕਨੂਰ ਜੌਹਲ ਨੇ ਮੋਗਾ ਦਾ ਨਾਂਅ ਰੌਸ਼ਨ ਕੀਤਾ-ਚੇਅਰਮੈਨ ਪ੍ਰਵੀਨ ਗਰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।