26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਵਾਰਡ ਨੰਬਰ 10 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰਫ਼ਿਰੋਜ਼ ਅਲੀ ਭੁੱਟੋ ਨੂੰ ਮਿਲ ਰਿਹਾ ਵੱਡਾ ਹੁੰਗਾਰਾ

ਅਜੀਤ ਡੈਸਕ 18-05-2026
ਸਰਫ਼ਿਰੋਜ਼ ਅਲੀ ਭੁੱਟੋ


ਮੋਗਾ, 17 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਵਿਚ ਲੜੀਆਂ ਜਾ ਰਹੀਆਂ ਨਗਰ ਨਿਗਮ ਮੋਗਾ ਦੀਆਂ ਚੋਣਾਂ ਵਿਚ ਵਾਰਡ ਨੰਬਰ 10 ਵਿਚੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰਫ਼ਿਰੋਜ਼ ਅਲੀ ਭੁੱਟੋ ਚੋਣ ਲੜ ਰਹੇ ਹਨ ਅਤੇ ਉਨ੍ਹਾਂ ਨੂੰ ਵਾਰਡ ਵਾਸੀਆਂ ਵਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ, ਇਸ ਲਈ ਉਹ ਆਪਣੇ ਵਾਰਡ ਵਿਚੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਮੀਦਵਾਰ ਸਰਫ਼ਿਰੋਜ਼ ਅਲੀ ਭੁੱਟੋ ਨੇ ਕਿਹਾ ਕਿ ਵਾਰਡ ਵਾਸੀ ਉਸ ਦਾ ਆਪਣਾ ਪਰਿਵਾਰ ਹੈ ਤੇ ਉਹ ਪਰਿਵਾਰ ਦਾ ਇਕ ਬੱਚਾ ਹੈ ਇਸ ਲਈ ਵਾਰਡ ਵਾਸੀ ਆਪਣੇ ਬੇਟੇ ਦੇ ਸਿਰ ਤੇ ਹੱਥ ਰੱਖ ਕੇ ਉਨ੍ਹਾਂ ਨੂੰ ਆਸ਼ੀਰਵਾਦ ਦੇ ਰਹੇ ਹਨ ਅਤੇ ਉਹ ਚੋਣ ਜਿੱਤ ਕੇ ਵਾਰਡ ਵਾਸੀਆਂ ਦੀਆਂ ਉਮੀਦਾਂ ਤੇ ਖਰੇ ਉੱਤਰਨਗੇ ਅਤੇ ਵਾਰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ | ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਵਾਰਡ ਵਾਸੀਆਂ ਦੇ ਨਾਲ ਮੋਢੇ ਨਾਲ ਮੋਢਾ ਲਾਕੇ ਖੜ੍ਹਦੇ ਆਏ ਹਨ ਅਤੇ ਹੁਣ ਉਹ ਵਾਰਡ ਵਾਸੀਆਂ ਦੀ ਮੇਹਰ ਸਦਕਾ ਇੱਕ ਕੌਂਸਲਰ ਬਣ ਕੇ ਵਾਰਡ ਵਾਸੀਆਂ ਦੀ ਸੇਵਾ ਕਰਨਗੇ | ਸਰਫ਼ਿਰੋਜ਼ ਅਲੀ ਭੁੱਟੋ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 26 ਮਈ ਨੂੰ ਉਹ ਤੱਕੜੀ ਦੇ ਨਿਸ਼ਾਨ ਤੇ ਮੋਹਰਾਂ ਲਗਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ ਤੇ ਉਨ੍ਹਾਂ ਦੀ ਕਾਮਯਾਬੀ ਵਾਰਡ ਵਾਸੀਆਂ ਦੀ ਕਾਮਯਾਬੀ ਹੋਵੇਗੀ |
ਪਿਛਲੀ ਖ਼ਬਰ ਰਵਿੰਦਰਜੀਤ ਸਿੰਘ ਰਵੀ ਗਿੱਲ ਜ਼ਿਲ੍ਹਾ ਪ੍ਰੀਸ਼ਦ ਦੇ ਸਰਬਸੰਮਤੀ ਨਾਲ ਚੇਅਰਮੈਨ ਚੁਣੇ <br/> ਅਗਲੀ ਖ਼ਬਰ ਮੀਰੀ ਪੀਰੀ ਸਿੱਖਿਆ ਸੰਸਥਾ ਕੁੱਸਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।