ਮੋਗਾ, 17 ਮਈ (ਅਸ਼ੋਕ ਬਾਂਸਲ)-ਆਮ ਆਦਮੀ ਪਾਰਟੀ ਦੇ ਮਿਹਨਤੀ, ਇਮਾਨਦਾਰ ਤੇ ਜੁਝਾਰੂ ਆਗੂ ਨੌਜਵਾਨ ਰਵਿੰਦਰਜੀਤ ਸਿੰਘ ਰਵੀ ਗਿੱਲ ਨੂੰ ਜ਼ਿਲ੍ਹਾ ਪ੍ਰੀਸ਼ਦ ਮੋਗਾ ਦਾ ਸਰਬਸੰਮਤੀ ਨਾਲ ਚੇਅਰਮੈਨ ਚੁਣਿਆਂ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵੀ ਗਿੱਲ ਨੇ ਪਾਰਟੀ ਹਾਈਕਮਾਂਡ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਹਲਕਾ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਵਿਕਾਸ ਲਈ ਦਿਨ ਰਾਤ ਇਕ ਕਰ ਕੇ ਮਿਹਨਤ ਕਰਨਗੇ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਮਿਹਨਤੀ ਵਰਕਰਾਂ ਦਾ ਪੂਰਾ ਖ਼ਿਆਲ ਰੱਖ ਰਹੀ ਹੈ ਜਿਸ ਸਦਕਾ ਹੀ ਅੱਜ ਆਮ ਘਰ ਦੇ ਨੌਜਵਾਨ ਆਗੂ ਨੂੰ ਜ਼ਿਲ੍ਹਾ ਪ੍ਰੀਸ਼ਦ ਮੋਗਾ ਦੇ ਚੇਅਰਮੈਨ ਦੀ ਵੱਡੀ ਜ਼ਿੰਮੇਵਾਰੀ ਮਿਲੀ ਹੈ, ਉਹ ਜ਼ਿਲ੍ਹਾ ਪ੍ਰੀਸ਼ਦ ਮੋਗਾ ਦੇ ਮੈਂਬਰਾਂ ਦਾ ਧੰਨਵਾਦ ਕਰਦੇ ਹਨ |