ਮੋਗਾ, 17 ਮਈ (ਸੁਰਿੰਦਰਪਾਲ ਸਿੰਘ)-ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 50 ਤੋਂ ਆਮ ਆਦਮੀ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਉਮੀਦਵਾਰ ਦਰਸ਼ਨ ਕੌਰ ਬਰਾੜ ਪਤਨੀ ਮਹਿੰਦਰ ਸਿੰਘ ਬਰਾੜ ਜੋ ਲੰਮੇ ਸਮੇਂ ਤੋਂ ਔਰਤਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਰਹੇ ਹਨ ਤੇ ਪਹਿਲਾਂ ਵੀ ਬਤੌਰ ਕੌਂਸਲਰ ਸੇਵਾ ਨਿਭਾ ਚੁੱਕੇ ਹਨ ਤੇ ਉਨ੍ਹਾਂ ਨੇ ਆਪਣੇ ਇਲਾਕੇ ਦਾ ਅਥਾਹ ਵਿਕਾਸ ਕਰਵਾਇਆ ਹੈ | ਦਰਸ਼ਨ ਕੌਰ ਨੇ ਅੱਜ ਚੋਣ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਵਾਰਡ ਦੇ ਵੱਖ-ਵੱਖ ਖੇਤਰਾਂ ਵਿਚ ਚੋਣ ਮੀਟਿੰਗਾਂ ਕੀਤੀਆਂ ਗਈਆਂ ਤੇ ਵਾਰਡ ਵਾਸੀਆਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸੂਬੇ ਦੀ ਆਪ ਸਰਕਾਰ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਪਿਛਲੇ ਚਾਰ ਸਾਲਾਂ ਤੋਂ ਮੋਗਾ ਸ਼ਹਿਰ ਦੇ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਜੋ ਵਿਕਾਸ ਦੇ ਕੰਮ ਅਧੂਰੇ ਪਏ ਹਨ | ਉਨ੍ਹਾਂ ਨੂੰ ਪੂਰੇ ਕਰਨ ਲਈ 26 ਮਈ ਨੂੰ ਝਾੜੂ ਦੇ ਨਿਸ਼ਾਨ 'ਤੇ ਮੋਹਰਾਂ ਲਾਉਣ ਲਈ ਕਿਹਾ | ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ |