25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਗਰ ਨਿਗਮ ਚੋਣਾਂ ਨੂੰ ਲੈ ਕੇ ਬਾਘਾ ਪੁਰਾਣਾ ਪੁਲਿਸ ਵਲੋਂ ਕੱਢਿਆ ਫਲੈਗ ਮਾਰਚ

ਅਜੀਤ ਡੈਸਕ 18-05-2026
ਬਾਘਾ ਪੁਰਾਣਾ, 17 ਮਈ (ਕਾਠਪਾਲ)-ਬਾਘਾ ਪੁਰਾਣਾ ਵਿਚ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅੱਜ ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਸ਼ਾਂਤੀ, ਕਾਨੂੰਨ-ਵਿਵਸਥਾ ਅਤੇ ਲੋਕਾਂ ਵਿਚ ਭਰੋਸਾ ਬਣਾਈ ਰੱਖਣ ਦੇ ਉਦੇਸ਼ ਨਾਲ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ | ਇਹ ਫਲੈਗ ਮਾਰਚ ਬਾਘਾ ਪੁਰਾਣਾ ਪੁਲਿਸ ਸਟੇਸ਼ਨ ਦੀ ਅਗਵਾਈ ਹੇਠ ਡੀ.ਐਸ.ਪੀ. ਸਤਵੰਤ ਸਿੰਘ ਅਤੇ ਥਾਣਾ ਮੁਖੀ ਜਨਕ ਰਾਜ ਦੀ ਦੇਖ-ਰੇਖ ਵਿਚ ਵੱਖ-ਵੱਖ ਮੁੱਖ ਸੜਕਾਂ, ਬਾਜ਼ਾਰਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚੋਂ ਹੋ ਕੇ ਗੁਜ਼ਰਿਆ | ਫਲੈਗ ਮਾਰਚ ਦੌਰਾਨ ਪੁਲਿਸ ਜਵਾਨਾਂ ਨੇ ਪੂਰੇ ਸ਼ਹਿਰ ਵਿਚ ਆਪਣੀ ਮੌਜੂਦਗੀ ਦਰਜ ਕਰਵਾਈ ਅਤੇ ਲੋਕਾਂ ਨੂੰ ਇਹ ਭਰੋਸਾ ਦਿਵਾਇਆ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਗਤੀਵਿਧੀ ਜਾਂ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਵਾਲੀ ਸਥਿਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਪੁਲਿਸ ਟੀਮ ਨੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸ਼ਾਂਤੀਪੂਰਨ ਚੋਣਾਂ ਵਿਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ | ਮੀਡੀਆ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਸਤਵੰਤ ਨੇ ਕਿਹਾ ਕਿ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ | ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨਿਰਪੱਖ, ਸ਼ਾਂਤਮਈ ਅਤੇ ਪਾਰਦਰਸ਼ੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਕਿਸੇ ਵੀ ਉਮੀਦਵਾਰ ਜਾਂ ਸਮਰਥਕ ਵਲੋਂ ਕਾਨੂੰਨ ਦੀ ਉਲੰਘਣਾ ਕਰਨ ਦੀ ਸੂਰਤ ਵਿਚ ਸਖ਼ਤ ਕਾਰਵਾਈ ਕੀਤੀ ਜਾਵੇਗੀ | ਥਾਣਾ ਮੁਖੀ ਜਨਕ ਰਾਜ ਨੇ ਵੀ ਦੱਸਿਆ ਕਿ ਪੁਲਸ ਵਲੋਂ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਇਲਾਕਿਆਂ ਵਿਚ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਰਾਤ ਦੇ ਸਮੇਂ ਗਸ਼ਤ ਨੂੰ ਹੋਰ ਵਧਾਇਆ ਗਿਆ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਬਚਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ | ਫਲੈਗ ਮਾਰਚ ਦੇ ਮਗਰੋਂ ਸ਼ਹਿਰ ਵਿਚ ਲੋਕਾਂ ਨੇ ਰਾਹਤ ਅਤੇ ਸੁਰੱਖਿਆ ਦਾ ਅਹਿਸਾਸ ਜਤਾਇਆ | ਪੁਲਸ ਪ੍ਰਸ਼ਾਸਨ ਨੇ ਵੀ ਯਕੀਨ ਦਿਵਾਇਆ ਕਿ ਚੋਣਾਂ ਦੌਰਾਨ ਸ਼ਾਂਤੀ ਕਾਇਮ ਰੱਖਣ ਲਈ ਹਰ
ਪਿਛਲੀ ਖ਼ਬਰ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਤੱਕ 50 ਵਾਰਡਾਂ ਲਈ ਵੱਖ-ਵੱਖ ਪਾਰਟੀਆਂ ਦੇ 304 ਉਮੀਦਵਾਰਾਂ ਨੇ ਭਰੇ ਕਾਗ਼ਜ਼ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਕਾਰਨ ਜ਼ਮੀਨੀ ਪੱਧਰ 'ਤੇ ਪ੍ਰਾਪਤ ਲਾਭਾਂ ਬਾਰੇ ਜਨਤਾ ਤੱਕ ਪਹੁੰਚ ਕਰੇਗੀ-ਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।