ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਅਜਮੇਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਨੀਮ ਨਰਾਇਣ ਪੁੱਤਰ ਰਾਮ ਕਰਨ ਵਾਸੀ ਪਿੰਡ ਮੰਮੂ ਖੇੜਾ ਨੇ ਨਜਾਇਜ਼ ਸ਼ਰਾਬ ਵੇਚਣ ਲਈ ਆਪਣੇ ਘਰ ਵਿਚ ਰੱਖੀ ਹੋਈ ਹੈ | ਇਤਲਾਹ ਮੋਹਤਬਰ ਅਤੇ ਠੋਸ ਹੋਣ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਸਵਾ 9 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |