25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕਾਂਗਰਸ ਨੇ ਭੋਲਾ ਸਿੰਘ ਬਰਾੜ ਨੂੰ ਸਪੈਸ਼ਲ ਇਨਵੈਟੀ ਮੈਂਬਰ ਲਗਾਇਆ

ਅਜੀਤ ਡੈਸਕ 18-05-2026
ਨੱਥੂਵਾਲਾ ਗਰਬੀ, 17 ਮਈ (ਨਵਦੀਪ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮਨਜ਼ੂਰੀ ਅਨੁਸਾਰ ਸੰਗਠਨ ਸਿਰਜਣਾ ਅਭਿਆਨ ਤਹਿਤ ਕੈਪਟਨ ਸੰਦੀਪ ਸਿੰਘ ਸੰਧੂ ਜਨਰਲ ਸਕੱਤਰ ਇੰਚਾਰਜ (ਸੰਗਠਨ) ਵਲੋਂ ਮੋਗਾ ਜ਼ਿਲੇ੍ਹ ਵਿਚ ਸਪੈਸ਼ਲ ਇਨਵੈਟੀ ਮੈਂਬਰ ਲਗਾਏ ਗਏ ਹਨ | ਇਸ ਸੂਚੀ ਵਿਚ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਸੀਨੀ. ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ ਨੂੰ ਇਸ ਸੂਚੀ ਵਿਚ ਲਿਆ ਗਿਆ ਹੈ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੇ ਕਾਂਗਰਸੀ ਆਗੂਆਂ ਦੀ ਸੂਚੀ ਜਾਰੀ ਕਰਦੇ ਹੋਏ ਕਿਹਾ ਕਿ ਕਾਂਗਰਸ ਕਮੇਟੀ ਮੋਗਾ ਦੀ ਸੂਚੀ ਵਿਚ ਸ਼ਾਮਲ ਕੀਤੇ ਗਏ ਇਹ ਆਗੂ ਜ਼ਿਲੇ੍ਹ ਅੰਦਰ ਪਾਰਟੀ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਉਮੀਦਾਂ 'ਤੇ ਖਰੇ ਉੱਤਰਨਗੇ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਅੰਦਰ ਕਾਂਗਰਸ ਸੰਗਠਨ ਨੂੰ ਇਨ੍ਹਾਂ ਆਗੂਆਂ ਨਾਲ ਵੱਡੀ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਜ਼ਿਲ੍ਹਾ ਮੋਗਾ ਦੀਆਂ ਚਾਰੇ ਸੀਟਾਂ ਤੇ ਜਿੱਤ ਹਾਸਲ ਕਰਕੇ ਪਾਰਟੀ ਨੂੰ ਮਜ਼ਬੂਤ ਕਰੇਗੀ | ਇਸ ਸਮੇਂ ਭੋਲਾ ਸਿੰਘ ਬਰਾੜ ਵਲੋਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਲੀਡਰਸ਼ਿਪ ਦਾ ਇਹ ਜ਼ਿੰਮੇਵਾਰੀ ਦੇਣ ਤੇ ਧੰਨਵਾਦ ਕੀਤਾ | ਉਨ੍ਹਾਂ ਨੂੰ ਵਧਾਈ ਦੇਣ ਵਾਲਿਆ ਵਿਚ ਜਸਵੀਰ ਸਿੰਘ ਨੱਥੂਵਾਲਾ, ਇਕਬਾਲ ਸਿੰਘ ਮਾਹਲਾ ਕਲਾਂ ਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਪੁਲਿਸ ਵਲੋਂ ਬੀਤੇ 7 ਦਿਨਾਂ ਦਾ ਲੇਖਾ ਜੋਖਾ ਪੇਸ਼ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।