25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪੰਜਾਬ ਨੂੰ ਰੰਗਲਾ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਮਿਸ਼ਨ 2027 ਫਤਹਿ ਕਰੇਗੀ-ਹਰਵਿੰਦਰ ਸਿੰਘ ਧਾਲੀਵਾਲ

ਅਜੀਤ ਡੈਸਕ 18-05-2026
ਠੱਠੀ ਭਾਈ, 17 ਮਈ (ਜਗਰੂਪ ਸਿੰਘ ਮਠਾੜੂ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਅਧਿਆਪਕ ਸੈੱਲ ਦੇ ਕਨਵੀਨਰ ਹਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਅੰਦਰ ਲੋਕ ਰਵਾਇਤੀ ਪਾਰਟੀਆਂ ਦੀ ਕਾਰਗੁਜ਼ਾਰੀ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਸੂਬੇ ਦੇ ਲੋਕ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਹਿਤ ਨੀਤੀਆਂ ਵੱਲ ਉਮੀਦ ਭਰੀ ਨਜ਼ਰ ਨਾਲ ਦੇਖ ਰਹੇ ਹਨ | ਉਨ੍ਹਾਂ ਕਿਹਾ ਕਿ ਮਿਸ਼ਨ 2027 ਤਹਿਤ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਪਾਰਟੀ ਵਰਕਰ ਪਿੰਡ ਪੱਧਰ ਤੱਕ ਮਜ਼ਬੂਤੀ ਨਾਲ ਜੁਟੇ ਹੋਏ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਇਤਿਹਾਸਕ ਜਿੱਤ ਦਰਜ ਕਰੇਗੀ | ਹਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਆਉਣ ਉਪਰੰਤ ਪੰਜਾਬ ਦੇ ਨੌਜਵਾਨਾਂ ਨੂੰ ਯੋਗਤਾ ਅਨੁਸਾਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ ਅਤੇ ਸਰਕਾਰੀ ਭਰਤੀਆਂ ਵਿਚ ਪਾਰਦਰਸ਼ਤਾ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਭਾਜਪਾ ਦੀ ਪਹਿਲੀ ਤਰਜੀਹ ਹੋਵੇਗੀ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਭਿ੍ਸ਼ਟਾਚਾਰ ਨੇ ਪੰਜਾਬ ਦੀ ਪ੍ਰਣਾਲੀ ਨੂੰ ਖੋਖਲਾ ਕਰ ਦਿੱਤਾ ਹੈ, ਜਿਸ ਨੂੰ ਭਾਜਪਾ ਦੀ ਸਰਕਾਰ ਬਣਦੇ ਹੀ ਜੜ ਤੋਂ ਖ਼ਤਮ ਕਰਨ ਲਈ ਕੜੇ ਕਦਮ ਚੁੱਕੇ ਜਾਣਗੇ | ਧਾਲੀਵਾਲ ਨੇ ਕਿਹਾ ਕਿ ਭਾਜਪਾ ਹਮੇਸ਼ਾ ਦੇਸ਼ ਅਤੇ ਲੋਕਾਂ ਦੇ ਹਿਤਾਂ ਲਈ ਕੰਮ ਕਰਦੀ ਆਈ ਹੈ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਖੋਸਾ ਮੋਗਾ ਦੀ ਮਹੀਨਾਵਾਰ ਮੀਟਿੰਗ ਸੁਖਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਅਗਲੀ ਖ਼ਬਰ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਪੁਲਿਸ ਵਲੋਂ ਬੀਤੇ 7 ਦਿਨਾਂ ਦਾ ਲੇਖਾ ਜੋਖਾ ਪੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।