ਠੱਠੀ ਭਾਈ, 17 ਮਈ (ਜਗਰੂਪ ਸਿੰਘ ਮਠਾੜੂ)-ਡੇਰਾ ਭੋਰੇ ਵਾਲਾ ਸੁਖਾਨੰਦ ਵਾਲੇ ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਭਾਗ ਸਿੰਘ ਅਤੇ ਸੱਚਖੰਡ ਵਾਸੀ ਸੰਤ ਬਾਬਾ ਹਜ਼ੂਰਾ ਸਿੰਘ ਦੀ ਗੱਦੀ ਨਸ਼ੀਨ ਸੰਤ ਬਾਬਾ ਕੁਲਵੰਤ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਸਕੂਲ ਵਲੋਂ ਦਸਤਾਰ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ (26) ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਮੈਡਮ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਦਸਤਾਰ ਸਰਦਾਰੀ ਲਿਬਾਸ ਹੈ ਦਸਤਾਰ ਸਿੱਖਾਂ ਦੀ ਸ਼ਾਨ ਅਤੇ ਪਹਿਚਾਣ ਹੈ | ਸੰਸਥਾ ਵਿਚ ਕਰਵਾਏ ਗਏ ਦਸਤਾਰਬੰਦੀ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਅਨਮੋਲਦੀਪ ਸਿੰਘ (ਨੌਵੀਂ ਜਮਾਤ), ਦੂਸਰਾ ਸਥਾਨ ਪ੍ਰਾਪਤ ਕਰਨ ਵਾਲੇ ਹਰਮਨਪ੍ਰੀਤ ਸਿੰਘ (ਨੌਵੀਂ ਜਮਾਤ), ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਕਰਮਨਜੋਤ ਸਿੰਘ (ਅੱਠਵੀਂ ਜਮਾਤ), ਅਰਮਾਨ ਸਿੰਘ (ਛੇਵੀਂ ਜਮਾਤ) ਅਤੇ ਚੌਥਾ ਸਥਾਨ ਪ੍ਰਾਪਤ ਕਰਨ ਵਾਲੇ ਗੁਰਕੀਰਤ ਸਿੰਘ (ਅੱਠਵੀਂ ਜਮਾਤ) ਨੂੰ ਸਕੂਲ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |