25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਪੁਲਿਸ ਵਲੋਂ ਬੀਤੇ 7 ਦਿਨਾਂ ਦਾ ਲੇਖਾ ਜੋਖਾ ਪੇਸ਼

ਅਜੀਤ ਡੈਸਕ 18-05-2026
ਬੱਧਨੀ ਕਲਾਂ, 17 ਮਈ (ਸੰਜੀਵ ਕੋਛੜ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਪੁਲਿਸ ਵਲੋਂ ਬੀਤੇ 7 ਦਿਨਾਂ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਸਬੰਧੀ ਡੀ.ਐਸ.ਪੀ. ਦਫ਼ਤਰ ਬੱਧਨੀ ਕਲਾਂ ਵਿਖੇ ਡੀ.ਐਸ.ਪੀ. ਅਨਵਰ ਅਲੀ ਵਲੋਂ ਲੇਖਾ ਜੋਖਾ ਪੇਸ਼ ਕੀਤਾ ਗਿਆ | ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਅਨਵਰ ਅਲੀ ਨੇ ਦੱਸਿਆ ਕਿ ਨਿਲੰਬਰੀ ਜਗਦਲੇ ਵਿਜੇ ਆਈ.ਜੀ. ਫ਼ਰੀਦਕੋਟ ਰੇਂਜ, ਸਰਤਾਜ ਸਿੰਘ ਚਹਿਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤੇ ਕੰਮ ਕਰਦਿਆਂ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਪੁਲਿਸ ਵਲੋਂ ਬੀਤੇ 7 ਦਿਨਾਂ 'ਚ ਕਾਸੋ ਅਪਰੇਸ਼ਨ ਦੌਰਾਨ ਡਰੱਗ ਹਾਟ ਸਪਾਟ ਏਰੀਏ ਦੀ ਸਰਚ ਦੌਰਾਨ 3 ਮੁਕੱਦਮੇ ਦਰਜ ਕਰਕੇ 11 ਵਿਅਕਤੀਆਂ ਨੂੰ ਕਾਬੂ ਕਰਕੇ ਹੈਰੋਇਨ, ਵੱਡੀ ਮਾਤਰਾ 'ਚ ਡੋਡੇ ਪੋਸਤ, ਨਸ਼ੀਲੀਆਂ ਗੋਲੀਆਂ ਅਤੇ ਸ਼ਰਾਬ ਠੇਕਾ ਬਰਾਮਦ ਕਰਵਾਈ ਗਈ ਹੈ, ਉਨ੍ਹਾਂ ਦੱਸਿਆ ਕਿ ਥਾਣਾ ਨਿਹਾਲ ਸਿੰਘ ਵਾਲਾ ਦੇ ਏਰੀਏ 'ਚ ਚੋਰੀਆਂ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 14 ਹਜ਼ਾਰ ਰੁਪਏ ਨਕਦ ਰਾਸ਼ੀ, ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਕੇ ਲਾਹਣ, ਸ਼ਰਾਬ ਦੇਸੀ ਤੋਂ ਇਲਾਵਾ 2 ਭਗੌੜਾ ਕਰਾਰ ਕੀਤੇ ਗਏ ਵਿਅਕਤੀਆਂ ਸਮੇਤ ਵੱਖ-ਵੱਖ 11 ਕੇਸਾਂ 'ਚ ਕੁੱਲ 20 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਆਮ ਜਨਤਾ ਨੂੰ ਨਸ਼ਾ ਵਿਰੋਧੀ ਮੁਹਿੰਮ 'ਚ ਸਹਿਯੋਗ ਦੇਣ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ, ਮੋਹਤਵਰਾਂ ਨਾਲ ਮੀਟਿੰਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਅਜਿਹੇ ਮਾੜੇ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਉੱਥੇ ਹੀ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ |
ਪਿਛਲੀ ਖ਼ਬਰ ਰਾਜਵਿੰਦਰ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਮਾਲਵਾ ਜ਼ੋਨ-1 ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਅਗਲੀ ਖ਼ਬਰ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਕਰਵਾਏ ਦਸਤਾਰ ਮੁਕਾਬਲੇ 'ਚ ਅਨਮੋਲਦੀਪ ਨੇ ਸਜਾਈ ਸੁੰਦਰ ਦਸਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।