25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ (ਮੋਗਾ) ਬਾਰ੍ਹਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਅਜੀਤ ਡੈਸਕ 18-05-2026
ਠੱਠੀ ਭਾਈ, 17 ਮਈ (ਜਗਰੂਪ ਸਿੰਘ ਮਠਾੜੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦੀਆਂ ਵਿਦਿਆਰਥਣਾਂ ਨੇ ਬੋਰਡ ਨਤੀਜੇ ਵਿਚ ਮੱਲਾਂ ਮਾਰੀਆਂ ਹਨ | ਸਕੂਲ ਦੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਕਾਮਰਸ, ਆਰਟਸ ਅਤੇ ਸਾਇੰਸ ਗਰੁੱਪ ਦੇ ਨਤੀਜਿਆਂ ਵਿਚ ਵਿਸ਼ੇਸ਼ ਪੁਜ਼ੀਸ਼ਨਾਂ ਹਾਸਿਲ ਕਰਕੇ ਅਤੇ ਸੌ ਫ਼ੀਸਦੀ ਨਤੀਜਾ ਦੇ ਕੇ ਇਲਾਕੇ ਵਿਚ ਸੰਸਥਾ ਦਾ ਨਾਂਅ ਰੌਸ਼ਨ ਕੀਤਾ |ਕਾਮਰਸ ਗਰੁੱਪ ਚੋਂ ਜਸਪ੍ਰੀਤ ਕੌਰ ਅਤੇ ਕਮਲਜੀਤ ਕੌਰ ਨੇ 500 'ਚੋਂ 472 (94.4 ਫ਼ੀਸਦੀ) ਅੰਕ ਪ੍ਰਾਪਤ ਕਰਦੇ ਹੋਏ ਪਹਿਲਾ ਸਥਾਨ, ਜੈਸਮੀਨ ਸ਼ਰਮਾ ਨੇ 500 ਚੋ 459 (91.8 ਫ਼ੀਸਦੀ) ਦੂਜਾ ਸਥਾਨ ਅਤੇ ਹਰਮਨਦੀਪ ਕੌਰ ਨੇ 500 'ਚੋਂ 448 (89.6 ਫ਼ੀਸਦੀ) ਅੰਕ ਲੈਂਦੇ ਹੋਏ ਤੀਜਾ ਸਥਾਨ ਹਾਸਲ ਕੀਤਾ | ਆਰਟਸ ਗਰੁੱਪ 'ਚੋ ਪ੍ਰਭਜੋਤ ਕੌਰ ਨੇ 500 'ਚੋਂ 462 (92.4 ਫ਼ੀਸਦੀ), ਅਮਨਜੋਤ ਕੌਰ ਨੇ 500 'ਚੋਂ 457 (91.4 ਫ਼ੀਸਦੀ) ਅਤੇ ਲਖਵਿੰਦਰ ਕੌਰ ਬਰਾੜ ਨੇ 500 'ਚੋਂ 452 (90.4 ਫ਼ੀਸਦੀ) ਅੰਕ ਪ੍ਰਾਪਤ ਕਰਦੇ ਹੋਏ ਕਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਸਾਇੰਸ ਗਰੁੱਪ 'ਚੋਂ ਅਮਨਦੀਪ ਕੌਰ ਨੇ 500 'ਚੋਂ 425 (85 ਫ਼ੀਸਦੀ) ਅੰਕ ਲੈਂਦੇ ਹੋਏ ਪਹਿਲਾ ਸਥਾਨ, ਅਨਮੋਲਦੀਪ ਕੌਰ ਨੇ 500 'ਚੋਂ 417 (83.4 ਫ਼ੀਸਦੀ) ਅੰਕ ਲੈਂਦੇ ਹੋਏ ਦੂਜਾ ਅਤੇ ਖ਼ੁਸ਼ਦੀਪ ਸ਼ਰਮਾ ਨੇ 500 'ਚੋਂ 416 (83.2 ਫ਼ੀਸਦੀ) ਅੰਕ ਲੈਂਦੇ ਹੋਏ ਤੀਜਾ ਸਥਾਨ ਹਾਸਲ ਕੀਤਾ | ਇਸ ਸ਼ਾਨਦਾਰ ਨਤੀਜੇ ਤੇ ਮੌਕੇ 'ਤੇ ਡੇਰਾ ਭੋਰਾ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ ਅਤੇ ਸਮੂਹ ਪ੍ਰਬੰਧਕੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਸਿੱਧੂ, ਚਰਨਜੀਤ ਸਿੰਘ ਗੱਬੀ, ਸੁਖਦੇਵ ਸਿੰਘ, ਦਿਆ ਸਿੰਘ, ਜੱਸਾ ਸਿੰਘ ਬਰਾੜ, ਅਜਮੇਰ ਸਿੰਘ, ਸਕੂਲ ਦੇ ਪਿ੍ੰਸੀਪਲ ਡਾ. ਗੁਰਜੀਤ ਕੌਰ, ਮੈਡਮ ਇੰਦਰਵੀਰ ਕੌਰ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਵਿਦਿਆਰਥੀਆਂ, ਮਾਪੇ ਅਤੇ ਅਧਿਆਪਕਾਂ ਦੀ ਮਿਹਨਤ, ਸਹਿਯੋਗ ਅਤੇ ਸਾਂਝੇ ਉੱਦਮ ਦਾ ਹੀ ਨਤੀਜਾ ਹਨ | ਸਮੂਹ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਵਲੋਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨਾਲ ਖ਼ੁਸ਼ੀ ਸਾਝੀ ਕੀਤੀ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਆਉਣ ਵਾਲੇ ਭਵਿੱਖ ਵਿਚ ਹੋਰ ਵੀ ਉੱਚੀ ਮੰਜ਼ਿਲਾਂ 'ਤੇ ਪਹੁੰਚਣ ਲਈ ਪ੍ਰੇਰਿਤ ਕਰਦੇ ਹੋਏ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਮੇਹਰ ਸਿੰਘ ਵਾਲਾ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਖੱਤਰੀ ਮਹਾਂ ਸਭਾ ਨੇ ਬੱਧਨੀ ਕਲਾਂ ਵਿਖੇ ਸੁਤੰਤਰਤਾ ਸੰਗਰਾਮੀ ਸ਼ਹੀਦ ਸੁਖਦੇਵ ਥਾਪਰ ਦਾ 120 ਵਾਂ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।