25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਮੇਹਰ ਸਿੰਘ ਵਾਲਾ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 18-05-2026
ਬਾਘਾ ਪੁਰਾਣਾ, 17 ਮਈ (ਟਿੰਕੂ ਕਾਠਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ ਵਿਚੋਂ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਮਿਹਰ ਸਿੰਘ ਵਾਲਾ (ਮੋਗਾ) ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਮੌਕੇ ਪਿ੍ੰਸੀਪਲ ਮਨਦੀਪ ਕੌਰ ਅਤੇ ਡਾਇਰੈਕਟਰ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਇਸ ਕਾਮਯਾਬੀ ਦਾ ਸਿਹਰਾ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਅਤੇ ਅਧਿਆਪਕਾਂ ਯੋਗ ਅਗਵਾਈ ਦੇ ਸਿਰ ਬੱਝਦਾ ਹੈ | ਜ਼ਿਕਰਯੋਗ ਹੈ ਕਿ ਵਿਦਿਆਰਥਣ ਸਿਮਰਨ ਕੌਰ ਬਰਾੜ ਪੁੱਤਰੀ ਸੁਖਦੀਪ ਸਿੰਘ ਬਰਾੜ ਨੇ 97.7 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੋਗਾ ਜ਼ਿਲੇ੍ਹ ਵਿਚੋਂ ਦੂਸਰਾ ਅਤੇ ਪੰਜਾਬ ਵਿਚੋਂ ਦਸਵਾਂ ਸਥਾਨ ਪ੍ਰਾਪਤ ਕੀਤਾ, ਇਸੇ ਤਰ੍ਹਾਂ ਵਿਦਿਆਰਥੀ ਸੁਰਖ਼ਾਬ ਸਿੰਘ ਬਰਾੜ ਪੁੱਤਰ ਗੁਰਤੇਜ ਸਿੰਘ ਨੇ 94.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਦੂਸਰਾ ਸਥਾਨ ਹਾਸਿਲ ਕੀਤਾ, ਵਿਦਿਆਰਥਣ ਪ੍ਰਭਜੋਤ ਕੌਰ ਪੁੱਤਰੀ ਸੁਖਮੰਦਰ ਸਿੰਘ ਨੇ 90.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਤੇ ਡਾਇਰੈਕਟਰ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਹਨਾਂ ਜਮਾਤਾਂ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ 'ਚ ਪਾਸ ਹੋਏ ਹਨ | ਪ੍ਰਬੰਧਕਾ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਰੌਸ਼ਨ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਵਿੱਖ ਵਿਚ ਵੀ ਸਕੂਲ ਇਸ ਤਰ੍ਹਾਂ ਉਚਾਈਆਂ ਨੂੰ ਛੂੰਹਦਾ ਰਹੇਗਾ | ਇਸ ਮੌਕੇ ਗੁਰਤੇਜ ਸਿੰਘ, ਸੁਖਚੈਨ ਸਿੰਘ, ਪਿ੍ਅੰਕਾ ਰਾਣੀ, ਗੁਰਵਿੰਦਰ ਕੌਰ, ਗੁਰਪਿੰਦਰ ਕੌਰ, ਲਖਵੀਰ ਕੌਰ, ਸੁਖਦੀਪ ਕੌਰ ਅਤੇ ਸਕੂਲ ਦਾ ਸਮੁੱਚਾ ਸਟਾਫ਼ ਵੀ ਹਾਜ਼ਰ ਸੀ |
ਪਿਛਲੀ ਖ਼ਬਰ ਜਸਕਰਨਜੀਤ ਸਿੰਘ ਦਿਓਲ ਖ਼ਿਲਾਫ਼ ਨਾਬਾਲਗਾ ਨਾਲ ਛੇੜਛਾੜ ਤੇ ਜ਼ਬਰਦਸਤੀ ਦੀ ਕੋਸ਼ਿਸ਼ ਦਾ ਕੇਸ ਦਰਜ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ (ਮੋਗਾ) ਬਾਰ੍ਹਵੀਂ ਦਾ ਨਤੀਜਾ ਸੌ ਫ਼ੀਸਦੀ ਰਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।