25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਖੇਤਾਂ ਵਿਚੋਂ ਮੋਟਰਾਂ ਦੀਆਂ ਕੇਬਲਾਂ ਚੋਰੀ ਹੋਣ ਨਾਲ ਕਿਸਾਨਾਂ 'ਚ ਰੋਸ

ਅਜੀਤ ਡੈਸਕ 18-05-2026
ਮੋਗਾ, 17 ਮਈ (ਸੁਰਿੰਦਰਪਾਲ ਸਿੰਘ)-ਪਿੰਡ ਚੋਟੀਆਂ ਖ਼ੁਰਦ ਦੇ ਖੇਤਾਂ ਵਿਚੋਂ ਵੱਡੀ ਗਿਣਤੀ ਵਿਚ ਮੋਟਰਾਂ ਦੀਆਂ ਕੇਬਲਾਂ ਚੋਰੀ ਹੋਣ ਕਰ ਕੇ ਕਿਸਾਨਾਂ ਤੇ ਪਿੰਡ ਵਾਸੀਆਂ ਵਿਚ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਚੋਰਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਖੇਤਾਂ ਵਿਚੋਂ ਬੇਖ਼ੌਫ਼ ਹੋ ਕੇ ਚੋਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਹਰਜਿੰਦਰ ਸਿੰਘ ਆਟੂ ਚੋਟੀਆਂ ਨੇ ਕਿਹਾ ਕਿ ਚੋਰਾਂ ਵਲੋਂ ਪਿਛਲੇ ਦਿਨੀਂ ਪਿੰਡ ਦੀਆਂ 15-20 ਮੋਟਰਾਂ ਤੋਂ ਕੇਬਲਾਂ ਅਤੇ ਪੱਕੀਆਂ ਤਾਰਾਂ ਚੋਰੀਆਂ ਕੀਤੀਆਂ ਗਈਆਂ ਸਨ ਜਿਸ ਦੀਆਂ ਸ਼ਿਕਾਇਤਾਂ ਪੁਲਿਸ ਪ੍ਰਸ਼ਾਸਨ ਨੂੰ ਕੀਤੀਆਂ ਗਈਆਂ ਸਨ ਜਿਸ ਤੋਂ ਕੋਈ ਕਾਰਵਾਈ ਨਹੀਂ ਹੋਈ ਪਰ ਚੋਰਾਂ ਵਲੋਂ ਉਨ੍ਹਾਂ ਹੀ ਮੋਟਰਾਂ ਤੋਂ ਫਿਰ ਕੇਬਲਾਂ ਚੋਰੀ ਕੀਤੀਆਂ ਗਈਆਂ ਹਨ | ਉਨ੍ਹਾਂ ਸੂਬਾ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਅਜਿਹੀਆਂ ਘਟਨਾਵਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੀ ਜਿਸ ਕਾਰਨ ਚੋਰਾਂ ਦੇ ਹੌਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ | ਹਰਜਿੰਦਰ ਸਿੰਘ ਨੇ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਚੋਰਾਂ ਦਾ ਕੋਈ ਹੱਲ ਨਹੀਂ ਕਰਦੀ ਤਾਂ ਕਿਸਾਨ ਇਕੱਠੇ ਹੋ ਕੇ ਵੱਡਾ ਸੰਘਰਸ਼ ਕਰਨਗੇ | ਇਸ ਮੌਕੇ ਲੱਖਾ ਸਿੰਘ ਸੈਕਟਰੀ, ਗੁਰਸੇਵਕ ਸਿੰਘ ਸਾਬਕਾ ਸਰਪੰਚ, ਜੈਮਲ ਸਿੰਘ ਸਾਬਕਾ ਸਰਪੰਚ, ਖੁਸ਼ਵੰਤ ਸਿੰਘ, ਹਰਿੰਦਰ ਸਿੰਘ ਬਹਾਦਰ, ਸੂਬਾ ਸਿੰਘ, ਗੁਰਵਿੰਦਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਖੇ ਤਿੰਨ ਦਿਨਾ ਵਿਸ਼ਾਲ ਪੁਸਤਕ ਮੇਲਾ ਸ਼ੁਰੂ ਅਗਲੀ ਖ਼ਬਰ 20 ਨੂੰ ਬਾਘਾ ਪੁਰਾਣਾ ਦੇ ਸਾਰੇ ਮੈਡੀਕਲ ਸਟੋਰ ਰਹਿਣਗੇ ਬੰਦ, ਕੈਮਿਸਟ ਐਸੋਸੀਏਸ਼ਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।