ਮੋਗਾ, 17 ਮਈ (ਸੁਰਿੰਦਰਪਾਲ ਸਿੰਘ)-ਰਾਜ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਛੇ ਵਿਦਿਆਰਥੀਆਂ ਨੂੰ ਵੱਖ-ਵੱਖ ਕੰਪਨੀਆਂ ਵਿਚ ਨੌਕਰੀਆਂ ਲਈ ਚੁਣਿਆ ਗਿਆ | ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪਿ੍ੰਸੀਪਲ ਡਾ. ਆਰ.ਕੇ. ਨਾਰੰਗ ਅਤੇ ਪਲੇਸਮੈਂਟ ਅਫ਼ਸਰ ਡਾ. ਅਮਨਦੀਪ ਸਿੰਘ ਨੇ ਚੁਣੇ ਹੋਏ ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਅਤੇ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਉਤਸ਼ਾਹਿਤ ਕੀਤਾ | ਸੰਸਥਾ ਦੇ ਪਲੇਸਮੈਂਟ ਅਫ਼ਸਰ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਬੀ.ਫਾਰਮ ਦੇ ਵਿਦਿਆਰਥੀ ਮੁਸਕਾਨ ਯਾਦਵ, ਰਾਹੁਲ ਕੁਮਾਰ, ਮੁਲਹਾਰ ਸਿੰਘ ਅਤੇ ਕਾਵਿਆ ਸ੍ਰੀਵਾਸਤਵ ਦੇ ਨਾਲ-ਨਾਲ ਐਮ.ਫਾਰਮ ਦੇ ਵਿਦਿਆਰਥੀ ਭਾਵੇਸ਼ ਕੁਮਾਰ ਮਹਤੋ ਅਤੇ ਮੁਹੰਮਦ ਰਿਜ਼ਵਾਨ ਨੂੰ ਰੇਵਨਵੈੱਲ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਵਿਖੇ ਕੁਆਲਿਟੀ ਕੰਟਰੋਲ ਅਫ਼ਸਰ ਦੇ ਅਹੁਦੇ ਲਈ ਚੁਣਿਆ ਗਿਆ ਹੈ | ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਦੱਸਿਆ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸੰਸਥਾ ਆਪਣੇ ਵਿਦਿਆਰਥੀਆਂ ਲਈ ਖੋਜ, ਸ਼ਖ਼ਸੀਅਤ ਵਿਕਾਸ, ਹੁਨਰ ਵਿਕਾਸ ਅਤੇ ਨਰਮ ਹੁਨਰਾਂ 'ਤੇ ਲਗਾਤਾਰ ਧਿਆਨ ਕੇਂਦਰਿਤ ਕਰਦੀ ਹੈ | ਉਨ੍ਹਾਂ ਕਿਹਾ ਕਿ ਫਾਰਮਾ.ਡੀ ਵਿਭਾਗ ਦੇ ਮੁਖੀ ਡਾ. ਸੌਰਭ ਕੋਸੇ ਵਿਦਿਆਰਥੀਆਂ ਨੂੰ ਲਗਾਤਾਰ ਮਾਰਗ-ਦਰਸ਼ਨ ਕਰਦੇ ਹਨ ਅਤੇ ਉਨ੍ਹਾਂ ਨੂੰ ਤਕਨੀਕੀ ਗਿਆਨ ਨਾਲ ਲੈਸ ਕਰਦੇ ਹਨ ਤਾਂ ਜੋ ਉਨ੍ਹਾਂ ਨੂੰ ਨਾਮਵਰ ਕੰਪਨੀਆਂ ਅਤੇ ਹਸਪਤਾਲਾਂ ਵਿਚ ਪਲੇਸਮੈਂਟ ਲਈ ਪ੍ਰੇਰਿਤ ਕੀਤਾ ਜਾ ਸਕੇ | ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪਿ੍ੰਸੀਪਲ ਡਾ. ਆਰ.ਕੇ. ਨਾਰੰਗ, ਡੀਨ ਇੰਜੀਨੀਅਰ ਜਸਪ੍ਰੀਤ ਇੰਦਰ ਸਿੰਘ, ਡੀਨ ਡਾ. ਜੀ.ਐਸ. ਸ਼ਰਮਾ, ਡਾ. ਸੌਰਭ ਕੋਸੇ, ਡਾ. ਅਮਨਦੀਪ ਸਿੰਘ, ਡਾ. ਸ਼ਮਸ਼ੇਰ ਸਿੰਘ, ਡਾ. ਸੰਤ ਕੁਮਾਰ ਵਰਮਾ, ਡਾ. ਕਾਲੀਚਰਨ ਸ਼ਰਮਾ, ਡਾ. ਖੜਗ ਰਾਜ, ਅਤੇ ਡਾ. ਬਾਲਕ ਦਾਸ ਕੁਰਮੀ ਨੇ ਪਲੇਸਮੈਂਟ ਲਈ ਚੁਣੇ ਗਏ ਵਿਦਿਆਰਥੀਆਂ ਨੂੰ