25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਹਰਮਨਜੀਤ ਕੌਰ ਨੇ ਮੈਰਿਟ ਸੂਚੀ 'ਚ ਸ਼ਾਮਲ ਹੋ ਕੇ ਰੁਸ਼ਨਾਇਆ ਮਾਪਿਆਂ ਅਤੇ ਸੁਖਾਨੰਦ ਕਾਲਜ ਦਾ ਨਾਂਅ

ਅਜੀਤ ਡੈਸਕ 18-05-2026
ਠੱਠੀ ਭਾਈ, 17 ਮਈ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਦੇ ਕੰਪਿਊਟਰ ਸਾਇੰਸ ਵਿਭਾਗ ਨੇ ਸਮੈਸਟਰ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜੇ ਦਿੱਤੇ ਹਨ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਜਾਰੀ ਮੈਰਿਟ ਸੂਚੀ ਵਿਚ ਸੁਖਾਨੰਦ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਿਚ ਬੀ.ਸੀ.ਏ. ਭਾਗ ਪਹਿਲਾ ਸਮੈਸਟਰ ਪਹਿਲਾ ਦੀ ਵਿਦਿਆਰਥਣ ਹਰਮਨਜੀਤ ਕੌਰ ਨੇ ਆਲ ਓਵਰ ਚੌਥਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂਅ ਰੁਸ਼ਨਾਇਆ ਹੈ | ਕਾਲਜ ਪਿ੍ੰਸੀਪਲ ਨੇ ਜਾਣਕਾਰੀ ਵਿਚ ਵਾਧਾ ਕਰਦਿਆਂ ਕਿਹਾ ਕਿ ਕੰਪਿਊਟਰ ਸਾਇੰਸ ਵਿਭਾਗ ਦੀਆਂ ਵਿਦਿਆਰਥੀਆਂ ਨੇ ਸੌ ਫ਼ੀਸਦੀ ਨਤੀਜੇ ਦਿੰਦੇ ਹੋਏ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ | ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਵਿਚ ਮੌਜੂਦ ਸੁਖਾਨੰਦ ਕਾਲਜ ਲਈ ਇਹ ਪ੍ਰਾਪਤੀ ਮਾਣ ਦਾ ਵਿਸ਼ਾ ਹੈ | ਇਸ ਸ਼ਾਨਦਾਰ ਪ੍ਰਾਪਤੀ ਲਈ ਸੰਸਥਾ ਦੀ ਸਮੁੱਚੀ ਪ੍ਰਬੰਧਕੀ ਕਮੇਟੀ ਨੇ ਹੋਣਹਾਰ ਵਿਦਿਆਰਥਣ ਹਰਮਨਜੀਤ ਕੌਰ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਅਮਨਦੀਪ ਕੌਰ, ਸਹਾਇਕ ਪ੍ਰੋਫ਼ੈਸਰ ਵੀਰਪਾਲ ਕੌਰ, ਗੁਰਪ੍ਰੀਤ ਕੌਰ, ਅਮਨਜੋਤ ਕੌਰ ਅਤੇ ਸੁਖਦੀਪ ਕੌਰ ਨੂੰ ਵਧਾਈ ਦਿੰਦਿਆਂ ਹਰਮਨਜੀਤ ਕੌਰ ਨੂੰ ਜ਼ਿੰਦਗੀ ਦੇ ਹਰੇਕ ਇਮਤਿਹਾਨ ਵਿਚ ਵਿਚ ਇਸੇ ਤਰ੍ਹਾਂ ਬੁਲੰਦੀਆਂ ਛੋਹਣ ਲਈ ਸ਼ੁਭਇੱਛਾਵਾਂ ਦਿੱਤੀਆਂ | ਸੁਖਾਨੰਦ ਪਿੰਡ ਦੀ ਹੀ ਵਸਨੀਕ ਹਰਮਨਜੀਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਕਾਦਮਿਕ ਪੱਧਰ ਤੇ ਗੋਲਡ ਮੈਡਲ ਹਾਸਲ ਕਰਨਾ ਚਾਹੁੰਦੀ ਹੈ ਅਤੇ ਕੰਪਿਊਟਰ ਦੇ ਖੇਤਰ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਇਕ ਵਿਲੱਖਣ ਪਹਿਚਾਣ ਹਾਸਿਲ ਕਰਕੇ ਆਪਣੇ ਮਾਤਾ ਪਿਤਾ, ਪਿੰਡ ਅਤੇ ਕਾਲਜ ਦਾ ਨਾਂਅ ਰੌਸ਼ਨ ਕਰਨਾ ਚਾਹੁੰਦੀ ਹੈ |
ਪਿਛਲੀ ਖ਼ਬਰ ਅਨੰਦ ਈਸ਼ਰ ਪਬਲਿਕ ਹਾਈ ਸਕੂਲ ਦੀਨਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ 6 ਵਿਦਿਆਰਥੀ ਦੀਆਂ ਸੁਰੱਖਿਅਤ ਪਲੇਸਮੈਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।