25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਅਨੰਦ ਈਸ਼ਰ ਪਬਲਿਕ ਹਾਈ ਸਕੂਲ ਦੀਨਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 18-05-2026
ਨਿਹਾਲ ਸਿੰਘ ਵਾਲਾ, 17 ਮਈ (ਸੁਖਦੇਵ ਸਿੰਘ ਖ਼ਾਲਸਾ)-ਸੰਤ ਬਾਬਾ ਅਮਰ ਸਿੰਘ ਬੜੰੂਦੀ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਨੰਦ ਈਸ਼ਰ ਪਬਲਿਕ ਹਾਈ ਸਕੂਲ ਦੀਨਾਂ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਮੈਡਮ ਜਤਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਦਸਵੀਂ ਜਮਾਤ ਦੇ ਨਤੀਜੇ 'ਚ ਸਕੂਲ 'ਚੋਂ ਸਿਮਰਨਜੋਤ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਮਨਵੀਰ ਕੌਰ ਨੇ 92 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਗਗਨਪ੍ਰੀਤ ਸਿੰਘ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਬਾਕੀ ਵਿਦਿਆਰਥੀਆਂ ਨੇ ਵੀ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਦਿਆਂ ਆਪਣੇ ਸਕੂਲ, ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਸਕੂਲ ਪਿ੍ੰਸੀਪਲ ਮੈਡਮ ਜਤਿੰਦਰ ਕੌਰ ਨੇ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਦੇ ਸਿਰ ਜਾਂਦਾ ਹੈ | ਇਸ ਮੌਕੇ ਅਧਿਆਪਕ ਸੁਰਜੀਤ ਸਿੰਘ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਨਵਜਿੰਦਰ ਸਿੰਘ, ਹਰਦਮ ਸਿੰਘ, ਅੰਮਿ੍ਤਪਾਲ ਕੌਰ, ਜਸਵੰਤ ਕੌਰ, ਗੁਰਪ੍ਰੀਤ ਕੌਰ, ਕਮਲਪ੍ਰੀਤ ਕੌਰ, ਸੰਦੀਪ ਕੌਰ, ਵੀਰਪਾਲ ਕੌਰ, ਸ਼ਰਨਪ੍ਰੀਤ ਕੌਰ, ਜਸਪ੍ਰੀਤ ਕੌਰ, ਦਲਜੀਤ ਕੌਰ, ਕੁਲਵਿੰਦਰ ਕੌਰ, ਵੀਰਪਾਲ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਖਿਡਾਰੀਆਂ ਨੇ ਹੈਂਡਬਾਲ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਹਰਮਨਜੀਤ ਕੌਰ ਨੇ ਮੈਰਿਟ ਸੂਚੀ 'ਚ ਸ਼ਾਮਲ ਹੋ ਕੇ ਰੁਸ਼ਨਾਇਆ ਮਾਪਿਆਂ ਅਤੇ ਸੁਖਾਨੰਦ ਕਾਲਜ ਦਾ ਨਾਂਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।